ਗੁਰਦਾਸਪੁਰ, 5 ਫਰਵਰੀ (ਅਸ਼ੋਕ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੰੂ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਸ਼ੋ੍ਰਮਣੀ ਅਕਾਲੀ ਦਲ ਦੀ ਜਿੱਤ ਹੋਈ ਹੈ ਅਤੇ ਇਸ ਫ਼ੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੰੂ ਝੂਠੇ ਕੇਸ 'ਚ ਫਸਾ ਕੇ ਦਬਾਉਣ ਦੀ ਕੋਸ਼ਿਸ਼ ਕੀਤੀ ਸੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਆਗੂ ਨਵਜੋਤ ਸਿੰਘ ਸੋਨੰੂ ਪ੍ਰਧਾਨ ਆਈ. ਟੀ. ਵਿੰਗ ਦੀਨਾਨਗਰ, ਸਰਕਲ ਪ੍ਰਧਾਨ ਸਰਬਜੀਤ ਸਿੰਘ ਲਾਲੀਆ ਅਤੇ ਸਰਕਲ ਪ੍ਰਧਾਨ ਗਾਜੀਕੋਟ ਹਰਪ੍ਰੀਤ ਸਿੰਘ ਸੈਣੀ ਨੇ ਕਿਹਾ ਕਿ ਅਦਾਲਤ ਵਲੋਂ ਇਨਸਾਫ਼ ਮਿਲਣ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਹੌਸਲੇ ਬੁਲੰਦ ਹੋ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨੰੂ ਢਾਹ ਲਗਾਉਣ ਲਈ ਕਈ ਹੱਥ ਕੰਢੇ ਵਰਤੇ ਜੋ ਅਸਫਲ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਮਜੀਠੀਆ ਨਾਲ ਚਟਾਨ ਵਾਂਗ ਖੜ੍ਹਾ ਹੈ ਅਤੇ ਇਸ ਇਨਸਾਫ਼ ਨਾਲ ਪੰਜਾਬ ਸਰਕਾਰ ਦਾ ਲੋਕਾਂ ਸਾਹਮਣੇ ਰਵੱਈਆ ਜ਼ਾਹਿਰ ਹੋ ਗਿਆ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਖੇਤਰੀ ਪਾਰਟੀ ਦੀ ਸਰਕਾਰ ਬਣਨਾ ਲਗਪਗ ਤੈਅ ਹੈ |