28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

12 ਦੀ ਟਰੇਡ ਯੂਨੀਅਨਾਂ ਦੀ ਰੈਲੀ 'ਚ ਸ਼ਾਮਿਲ ਹੋਵਾਂਗੇ-ਸੰਯੁਕਤ ਕਿਸਾਨ ਮੋਰਚਾ

Ad Position 21
No active advertisement
ਅਜੀਤ ਡੈਸਕ 07-02-2026
ਪਠਾਨਕੋਟ, 6 ਫਰਵਰੀ (ਸੰਧੂ)-ਸੰਯੁਕਤ ਕਿਸਾਨ ਮੋਰਚੇ ਵਲੋਂ ਟਰੇਡ ਯੂਨੀਅਨਾਂ ਦੀ ਹੜਤਾਲ ਦੇ ਸਮਰਥਨ ਦਾ ਐਲਾਨ ਕਰਦਿਆਂ ਆਗੂਆਂ ਨੇ ਕਿਹਾ ਕਿ ਟਰੇਡ ਯੂਨੀਅਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਤੇ ਹੱਕੀ ਹਨ | ਇਹ ਮੰਗਾਂ ਆਮ ਲੋਕਾਂ, ਮਜ਼ਦੂਰਾ ਤੇ ਕਿਸਾਨਾਂ ਦੀਆਂ ਮੰਗਾਂ ਹਨ | ਉਨ੍ਹਾਂ ਟਰੇਡ ਯੂਨੀਅਨਾਂ ਦੀ 12 ਫਰਵਰੀ ਦੀ ਹੋ ਰਹੀ ਰੈਲੀ ਤੇ ਮਾਰਚ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ | ਇਹ ਐਲਾਨ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਦੀ ਪ੍ਰਬੰਧਕੀ ਕੰਪਲੈਕਸ ਸਾਹਮਣੇ ਗਰਾਊਾਡ 'ਚ ਹੋਈ ਮੀਟਿੰਗ ਦੌਰਾਨ ਕੀਤਾ | ਜਿਸ 'ਚ ਜਮਹੂਰੀ ਕਿਸਾਨ ਸਭਾ ਵਲੋਂ ਬਲਵੰਤ ਸਿੰਘ, ਕੁੱਲ ਹਿੰਦ ਕਿਸਾਨ ਸਭਾ ਵਲੋਂ ਕੇਵਲ ਕਾਲੀਆ, ਪ੍ਰਸ਼ੋਤਮ ਕੁਮਾਰ, ਕਿਰਤੀ ਕਿਸਾਨ ਯੂਨੀਅਨ ਵਲੋਂ ਗੁਰਮੀਤ ਸਿੰਘ, ਰਾਮ ਲਾਲ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਵਲੋਂ ਇਕਬਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਆਈ.ਐਸ ਗੁਲ੍ਹਾਟੀ ਹਾਜ਼ਰ ਹੋਏ | ਟਰੇਡ ਯੂਨੀਅਨਾਂ ਵਲੋਂ ਕਾਮਰੇਡ ਸ਼ਿਵ ਕੁਮਾਰ, ਕਾਮਰੇਡ ਬਿਕਰਮਜੀਤ, ਸੁਰਿੰਦਰ ਸਹਿਗਲ, ਮੁਖ਼ਤਿਆਰ ਸਿੰਘ, ਵਿਜੇ ਕੁਮਾਰ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਹਲਕਾ ਭੋਆ ਦੇ ਕਈ ਪਿੰਡਾਂ 'ਚ ਨਾਜਾਇਜ਼ ਮਾਈਨਿੰਗ ਜ਼ੋਰਾਂ 'ਤੇ ਪ੍ਰਸ਼ਾਸਨ ਬੇਖ਼ਬਰ ਅਗਲੀ ਖ਼ਬਰ ਨਿਊਜ਼ੀਲੈਂਡ ਦੀਆਂ ਵਾਲੀਬਾਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਪਰਤੇ ਖਿਡਾਰੀ ਕਰਨਵੀਰ ਸਿੰਘ ਸਹੌਰ ਦਾ ਵੱਖ-ਵੱਖ ਸੰ...
Ad Position 24