ਪਠਾਨਕੋਟ, 6 ਫਰਵਰੀ (ਸੰਧੂ)-ਰੋਟਰੀ ਕਲੱਬ ਆਫ਼ ਪਠਾਨਕੋਟ ਗ੍ਰੇਟਰ ਨੇ ਪ੍ਰਧਾਨ ਨਵਨੀਤ ਮਾਰਵਾਹ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ | ਜਿਸ 'ਚ ਕਲੱਬ ਰੋਟੇਰੀਅਨ ਤੇ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਸੌਰਭ ਬਹਿਲ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਕਲੱਬ ਦੇ ਮੈਂਬਰਾਂ ਨੇ ਹਾਰ ਪਾ ਕੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਇੰਪਰੂਵਮੈਂਟ ਟਰੱਸਟ ਪਠਾਨਕੋਟ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ | ਪ੍ਰਧਾਨ ਨਵਨੀਤ ਮਾਰਵਾਹ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਸੌਰਭ ਬਹਿਲ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਤੇ ਗਤੀ ਮਿਲੇਗੀ | ਕਲੱਬ ਦੇ ਮੈਂਬਰਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦਾ ਤਜਰਬਾ ਤੇ ਦਿ੍ਸ਼ਟੀ ਪਠਾਨਕੋਟ ਦੇ ਸਮੁੱਚੇ ਵਿਕਾਸ 'ਚ ਮੁੱਖ ਭੂਮਿਕਾ ਨਿਭਾਉਣਗੇ | ਚੇਅਰਮੈਨ ਸੌਰਭ ਬਹਿਲ ਨੇ ਕਿਹਾ ਕਿ ਇੰਪਰੂਵਮੈਂਟ ਟਰੱਸਟ ਸ਼ਹਿਰ ਦੇ ਸਮੁੱਚੇ ਵਿਕਾਸ ਨੂੰ ਤਰਜੀਹ ਦੇਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਟਰੱਸਟ ਦਾ ਟੀਚਾ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਰਿਹਾਇਸ਼ੀ ਸਹੂਲਤਾਂ ਦਾ ਵਿਸਥਾਰ ਕਰਨਾ ਤੇ ਸ਼ਹਿਰ ਨੂੰ ਸਾਫ਼, ਸੁੰਦਰ ਤੇ ਆਧੁਨਿਕ ਬਣਾਉਣਾ ਹੈ | ਇਸ ਮੌਕੇ ਰੋਟੇਰੀਅਨ ਨਿਖਿਲ ਲੂਥਰਾ, ਚਾਰਟਰਡ ਪ੍ਰਧਾਨ ਵਿਜੇ ਚੋਪੜਾ, ਰੌਕੀ ਸੇਠੀ, ਸੁਮਿਸ਼ ਭੰਡਾਰੀ, ਦਿਵਾਕਰ ਜੋਸ਼ੀ ਅਤੇ ਸੰਜੀਵ ਗੁਪਤਾ ਹਾਜ਼ਰ ਸਨ |