28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ 'ਚ ਭਰਿਆ ਨਵਾਂ ਜੋਸ਼-ਰਾਜਾ/ਗੁਰੂ

Ad Position 21
No active advertisement
ਅਜੀਤ ਡੈਸਕ 07-02-2026
ਪਠਾਨਕੋਟ, 6 ਫਰਵਰੀ (ਸੰਧੂ)-ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਤੇ ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਤੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਜਿੱਥੇ ਅਕਾਲੀ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ਹੈ, ਉੱਥੇ ਹੀ ਇਸ ਫ਼ੈਸਲੇ ਨਾਲ ਸਚਾਈ ਦੀ ਜਿੱਤ ਹੋਈ ਹੈ ਤੇ ਸਰਕਾਰ ਵਲੋਂ ਸਾਰੇ ਹੱਥਕੰਢੇ ਵਰਤਣ ਦੇ ਬਾਵਜੂਦ ਵੀ ਸਰਕਾਰ ਦੇ ਪੱਲੇ ਨਿਰਾਸ਼ਾ ਹੀ ਪਈ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਨਾਲ ਅਕਾਲੀ ਵਰਕਰਾਂ ਤੇ ਯੂਥ ਅੰਦਰ ਨਵਾਂ ਜੋਸ਼ ਭਰ ਗਿਆ ਹੈ, ਉੱਥੇ ਹੀ ਮਾਝੇ ਅੰਦਰ ਅਕਾਲੀ ਦਲ ਹੋਰ ਮਜ਼ਬੂਤ ਹੋ ਕੇ ਉੱਭਰੇਗਾ | ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਿਸ ਦੀ ਲੋਕਾਂ ਵਲੋਂ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ ਕਿ ਕਦੋਂ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਬਣੂ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ ਨਸ਼ਾ ਛੁਡਾਊ ਕੇਂਦਰ ਦੇ ਮੁਲਾਜ਼ਮਾਂ ਨੂੰ ਸਰਕਾਰ ਨੇ ਜਜ਼ੀਆ ਕਰ ਦਾ ਇਨਾਮ ਦਿੱਤਾ-ਪ...
Ad Position 24