28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 07-02-2026
ਪਠਾਨਕੋਟ, 6 ਫਰਵਰੀ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਕੀਤੇ ਤੇ ਸੰਗਤਾਂ ਨੂੰ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਇਸ ਤੋਂ ਬਾਅਦ ਭਾਈ ਗੁਰਕਰਨ ਸਿੰਘ ਕਠੂਆ ਦੇ ਰਾਗੀ ਜਥੇ ਅਤੇ ਭਾਈ ਨਵਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਸ੍ਰੀ ਫ਼ਤਿਹਗੜ੍ਹ ਸਾਹਿਬ ਵਾਲਿਆਂ ਨੂੰ ਕਿ੍ਪਾਨ, ਦੋਸ਼ਾਲਾ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਵਰਿਆਮ ਸਿੰਘ ਨੇ ਬਾਖ਼ੂਬੀ ਅਦਾ ਕੀਤੀ | ਇਸ ਮੌਕੇ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਸਰਬੱਤ ਖ਼ਾਲਸਾ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਮਨਪ੍ਰੀਤ ਸਿੰਘ, ਪੂਰਨ ਸਿੰਘ, ਜਸਪਾਲ ਸਿੰਘ ਰਾਜੂ, ਗਿਆਨੀ ਸੁਖਰਾਜ ਸਿੰਘ ਹੈਡਗ੍ਰੰਥੀ ਗੁਰਦੁਆਰਾ ਸ੍ਰੀ ਬਾਰਠ ਸਾਹਿਬ, ਪਰਮਿੰਦਰ ਸਿੰਘ, ਰਵਨੀਤ ਸਿੰਘ, ਰਣਬੀਰ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ ਰਾਜਾ, ਧਨਵੀਰ ਸਿੰਘ ਨਾਰਾਇੰਦੀਪ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਰਾਜਾ, ਪੁਸ਼ਪਿੰਦਰ ਸਿੰਘ ਮੈਣੀ, ਮਨਜੀਤ ਸਿੰਘ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਤਰਜਿੰਦਰ ਸਿੰਘ, ਜਗਦੀਪ ਸਿੰਘ, ਅਮਰਜੀਤ ਸਿੰਘ ਭਾਟੀਆ, ਰਮਨਦੀਪ ਸਿੰਘ, ਰਣਦੀਪ ਸਿੰਘ, ਪ੍ਰਦੀਪ ਸਿੰਘ, ਸੁਰਿੰਦਰ ਸਿੰਘ ਯੂ.ਐਸ.ਏ., ਹਰਸਿਮਰਨਜੀਤ ਸਿੰਘ, ਮੈਨੇਜਰ ਜਸਮੀਤ ਸਿੰਘ, ਕਮਲਦੀਪ ਸਿੰਘ, ਤਰੁਣਪਾਲ ਸਿੰਘ ਸ਼ੰਟੀ, ਦੇਸਾ ਸਿੰਘ, ਦਵਿੰਦਰ ਸਿੰਘ ਮਿੰਟੂ, ਧਨਵੀਰ ਸਿੰਘ ਬਤਰਾ, ਵੀਰ ਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਸੁਰਜੀਤ ਸਿੰਘ, ਕਮਲਪ੍ਰੀਤ ਸਿੰਘ, ਦਿਲਬਾਗ ਸਿੰਘ, ਪਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਇੰਦਰਜੀਤ ਸਿੰਘ, ਜ਼ੋਰਾਵਰ ਸਿੰਘ, ਪਰਮਜੀਤ ਸਿੰਘ, ਪਰਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਨੂਰ ਸਿੰਘ, ਕਮਲਦੀਪ ਸਿੰਘ, ਰਮਨਪ੍ਰੀਤ ਸਿੰਘ, ਜਸਕਰਨ ਸਿੰਘ, ਸਿਮਰਨ ਸਿੰਘ, ਅਮਨਦੀਪ ਸਿੰਘ, ਸੁਰਿੰਦਰ ਸਿੰਘ ਬਿੱਟੂ, ਤੇਜਵਿੰਦਰ ਸਿੰਘ ਖੁਰਾਨਾ, ਸਿਕੰਦਰ ਸਿੰਘ, ਅਮਰਜੀਤ ਸਿੰਘ ਭਾਟੀਆ, ਵਰਜੀਤ ਸਿੰਘ, ਮਨਮੀਤ ਸਿੰਘ, ਅਵਤਾਰ ਸਿੰਘ, ਤਰਜਿੰਦਰ ਸਿੰਘ, ਅਜੈ ਪਾਲ ਸਿੰਘ, ਅਨੰਤ ਵੀਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰੀਆ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਰੈਡ ਰਿਬਨ ਕਲੱਬ ਸਮਾਗਮ ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ 'ਚ ਭਰਿਆ ਨਵਾਂ ਜੋਸ਼-ਰਾਜਾ/ਗੁਰੂ
Ad Position 24