28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਦੀਆਂ ਤਿਆਰੀਆਂ ਆਰੰਭ- ਮੈਨੇਜਰ ਗੋਸਲ

Ad Position 21
No active advertisement
ਅਜੀਤ ਡੈਸਕ 07-02-2026
ਡੇਰਾ ਬਾਬਾ ਨਾਨਕ, 6 ਫਰਵਰੀ (ਵਿਜੇ ਸ਼ਰਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ 4 ਤੋਂ 7 ਮਾਰਚ ਤੱਕ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਆਰੰਭ ਦਿੱਤੀਆਂ ਗਈਆਂ ਹਨ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਗੋਸਲ ਨੇ ਦੱਸਿਆ ਕਿ ਜੋੜ ਮੇਲੇ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਪੇ੍ਰਸ਼ਾਨੀ ਨਾ ਹੋਵੇ, ਉਸ ਲਈ ਜਿਥੇ ਰਿਹਾਇਸ਼, ਲੰਗਰ, ਬਿਸਤਰੇ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਹੀ ਗੁਰਦੁਆਰਾ ਸਾਹਿਬ ਦੇ ਚੌਗਿਰਦੇ ਦੀ ਸਫਾਈ ਤੋਂ ਇਲਾਵਾ ਸਰਾਵਾਂ, ਲੰਗਰ ਹਾਲ, ਜੋੜਾ ਘਰ ਸਮੇਤ ਹੋਰ ਇਮਾਰਤਾਂ ਨੂੰ ਵੀ ਰੰਗ-ਰੋਗਨ ਕੀਤਾ ਜਾ ਰਿਹਾ ਹੈ | ਇਸ ਮੌਕੇ ਬੀਬੀ ਜੋਗਿੰਦਰ ਕੌਰ ਮੈਂਬਰ ਐਸ.ਜੀ.ਪੀ.ਸੀ., ਸੁਰਜੀਤ ਸਿੰਘ ਅਕਾਊਟੈਂਟ, ਸੁਖਵਿੰਦਰ ਸਿੰਘ ਖਜਾਨਚੀ, ਜ਼ਗਦੀਪ ਸਿੰਘ ਰਿਕਾਰਡ ਕੀਪਰ, ਪ੍ਰਗਟ ਸਿੰਘ, ਹਰਜਿੰਦਰ ਸਿੰਘ ਲਾਲੇ ਨੰਗਲ, ਹਰਵੰਤ ਸਿੰਘ, ਮਲਕੀਤ ਸਿੰਘ, ਬਲਜਿੰਦਰ ਸਿੰਘ, ਬਚਨ ਸਿੰਘ, ਨਛਤੱਰ ਸਿੰਘ, ਜਗਵਿੰਦਰ ਸਿੰਘ, ਬਲਕਾਰ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਲਜ ਖਾਤੇ 'ਚ ਹੋਈਆਂ ਬੇਨਿਯਮੀਆਂ ਤੋਂ ਧਿਆਨ ਹਟਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ ਕੁਝ ਸਟਾਫ਼ ਮੈਂਬਰ- ਪ੍ਰਬੰਧਕ ਕਮੇਟੀ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਪਿਸਤੌਲ ਦਿਖਾ ਕੇ ਢਾਈ ਲੱਖ ਰੁਪਏ ਤੇ ਮੋਬਾਈਲ ਫੋਨ ਖੋਹ ਕੇ ਫਰਾਰ
Ad Position 24