ਗੁਰਦਾਸਪੁਰ, 6 ਫਰਵਰੀ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਅਭੀ ਨਾਮਕ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 7 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਦੋਂ ਕਿ ਥਾਣਾ ਸਦਰ ਪੁਲਿਸ ਵਲੋਂ ਲਾਡੀ ਮਸੀਹ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਥਾਣਾ ਤਿੱਬੜ ਦੀ ਪੁਲਿਸ ਵਲੋਂ ਅਜੇ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 8 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਰਾਹੁਲ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਫੜੇ ਗਏ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਸਬੰਧਿਤ ਥਾਣਿਆਂ 'ਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ |