28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ ਪਹੁੰਚ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

Ad Position 21
No active advertisement
ਅਜੀਤ ਡੈਸਕ 07-02-2026
ਬਟਾਲਾ, 6 ਫਰਵਰੀ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ ਸ੍ਰੀ ਓਮ ਪ੍ਰਕਾਸ਼ ਬੈਂਕ ਵਾਲਿਆਂ ਦੇ ਘਰ ਪਹੁੰਚ ਕੇ ਕੈਂਪ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ 'ਚ ਹਾਜ਼ਰ ਹਨ ਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਗਾਂਧੀ ਨਗਰ ਕੈਂਪ ਵਿਖੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਆਮ ਆਦਮੀ ਕਲੀਨਿਕ ਖੋਲਿ੍ਹਆ ਗਿਆ ਹੈ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਗਾਂਧੀ ਨਗਰ ਕੈਂਪ ਵਿਚ ਸਕੂਲ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ | ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇੱਕ ਛੱਤ ਹੇਠਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ | ਸ਼ਹਿਰ ਵਿਚਲੀਆਂ ਪ੍ਰਮੁੱਖ ਸੜਕਾਂ ਤੇ ਸ਼ਾਨਦਾਰ ਲਾਈਟਾਂ ਲਗਾਈਆਂ ਗਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਦਿਵਯ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਕਰਵਾਈ ਜਾ ਰਹੀ ਕ੍ਰਿਸ਼ਨ ਕਥਾ ਸਬੰਧੀ ਵੱਖ-ਵੱਖ ਹਸਤੀਆਂ ਨਾਲ ਮੁਲਾਕਾਤ ਅਗਲੀ ਖ਼ਬਰ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 4 ਦੋਸ਼ੀ ਗਿ੍ਫ਼ਤਾਰ
Ad Position 24