ਡੇਰਾ ਬਾਬਾ ਨਾਨਕ, 6 ਫਰਵਰੀ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਸਟੇਟ ਐਵਾਰਡੀ ਸਵਰਗੀ ਸ: ਸੁਵਿੰਦਰ ਸਿੰਘ ਦੇ ਵਿਦਿਆ ਦੇ ਚਾਨਣ ਮੁਨਾਰੇ ਸੁਖਮਨੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਵਿਖੇ ਨੈਤਿਕ ਸਿੱਖਿਆ ਦੇ ਇਮਤਿਹਾਨ 'ਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਅੱਜ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਸਕੂਲ ਦੇ ਐੱਮ.ਡੀ. ਸੁਰਿੰਦਰ ਕੌਰ ਵਲੋਂ ਤਗਮਿਆਂ, ਸ਼ੀਲਡਾਂ ਅਤੇ ਪ੍ਰਮਾਣ ਪੱਤਰਾਂ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਇਮਤਿਹਾਨ 'ਚ ਸਕੂਲ ਦੀ ਪਹਿਲੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਹੀ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਇਸ ਇਮਤਿਹਾਨ ਵਿਚੋਂ ਬਹੁਤ ਹੀ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡ, ਤਗਮੇ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ, ਜਦਕਿ ਸਕੂਲ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦਿੱਤੇ ਗਏ | ਸਕੂਲ ਦੇ ਐੱਮ.ਡੀ. ਸੁਰਿੰਦਰ ਕੌਰ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਰਜਨੀ ਬਾਲਾ, ਮੈਡਮ ਸੁਖਦੀਪ ਕੌਰ, ਨਵਨੀਤ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |