ਗੁਰਦਾਸਪੁਰ, 6 ਫਰਵਰੀ (ਗੁਰਪ੍ਰਤਾਪ ਸਿੰਘ)-ਅੱਜ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਵਲੋਂ ਸੂਬਾ ਪ੍ਰਧਾਨ ਗੁਰਦੀਪ ਸਿੰਘ ਟਾਂਡਾ, ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਕਾਹਲੋਂ, ਜ਼ਿਲ੍ਹਾ ਪ੍ਰਧਾਨ ਦਿਹਾਤੀ ਮਹਿੰਦਰ ਸਿੰਘ ਤੇ ਸੂਬਾ ਮੁੱਖ ਬੁਲਾਰੇ ਤਰਸੇਮ ਸਹੋਤਾ ਦੀ ਅਗਵਾਈ ਹੇਠ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ | ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ ਇਹ ਮੰਗ ਪੱਤਰ ਸਾਬਕਾ ਸੈਨਿਕਾਂ ਨੂੰ ਕੰਟੀਨ ਦਾ ਸਮਾਨ ਲੈਣ ਵਿਚ ਆ ਰਹੀਆਂ ਮੁਸ਼ਕਿਲਾਂ, ਈ.ਸੀ.ਐਚ.ਐਸ ਰਾਹੀਂ ਪੈਨਲ ਹਸਪਤਾਲਾਂ ਵਿਚ ਇਲਾਜ ਕਰਵਾਉਣ 'ਚ ਆ ਰਹੀਆਂ ਮੁਸ਼ਕਿਲਾਂ, ਇਕ ਰੈਂਕ ਇਕ ਪੈਨਸ਼ਨ ਦੀ ਮੰਗ ਅਤੇ 8ਵੇਂ ਪੇਅ ਕਮਿਸ਼ਨ ਦੀ ਸੋਧ ਸਬੰਧੀ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਮੰਗ ਪੱਤਰ ਡੀ. ਸੀ. ਗੁਰਦਾਸਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਵਿਰੋਧੀ ਧਿਰ ਦੇ ਸੂਬਾ ਆਗੂ ਪ੍ਰਤਾਪ ਸਿੰਘ ਬਾਜਵਾ, ਡਿਫੈਂਸ ਮਨਿਸਟਰ ਰਾਜਨਾਥ ਸਿੰਘ, ਵਿਰੋਧੀ ਧਿਰ ਦੇ ਰਾਸ਼ਟਰੀ ਨੇਤਾ ਰਾਹੁਲ ਗਾਂਧੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜਿਆ ਗਿਆ ਹੈ | ਇਸ ਮੌਕੇ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਦੇ ਹੋਰ ਮੈਂਬਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਰਹੇ |