28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਬੀ.ਐਮ.ਐਸ.ਐਮ ਗਰੁੱਪ ਪੁਰਾਣਾ ਸ਼ਾਲਾ ਦਾ ਜੀ.ਐਨ.ਐਮ. ਤੀਜੇ ਸਾਲ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 07-02-2026
ਗੁਰਦਾਸਪੁਰ, 6 ਫਰਵਰੀ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦਾ ਪੀ.ਐਨ.ਆਰ.ਸੀ ਮੁਹਾਲੀ ਵਲੋਂ ਐਲਾਨਿਆ ਜੀ.ਐਨ.ਐਮ ਤੀਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਤੇ ਪਿ੍ੰਸੀਪਲ ਸਤਿੰਦਰ ਕੌਰ ਨੇ ਦੱਸਿਆ ਕਿ ਸਾਜਨ ਮਸੀਹ ਨੇ 76 ਫ਼ੀਸਦੀ ਅੰਕ ਲੈ ਕੇ ਪਹਿਲਾ, ਮੀਨੂ ਬਾਲਾ ਨੇ 75.4 ਫ਼ੀਸਦੀ ਅੰਕ ਲੈ ਕੇ ਦੂਜਾ, ਮਨਪ੍ਰੀਤ ਕੌਰ ਤੇ ਤਨਪ੍ਰੀਤ ਕੌਰ ਨੇ 74.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਸ਼ਾਨਦਾਰ ਨਤੀਜੇ ਲਈ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਤੇ ਸਾਰਿਆਂ ਨੰੂ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸੰਸਥਾ ਵਿਖੇ ਜੀ.ਐਨ.ਐਮ, ਏ.ਐਨ.ਐਮ, ਬੀ.ਐਸ.ਸੀ ਨਰਸਿੰਗ ਦੇ ਨਾਲ ਬੀ.ਏ, ਬੀ.ਸੀ.ਏ, ਬੀ.ਐਡ, ਈ.ਟੀ.ਟੀ ਕੋਰਸ ਉਪਲਬਧ ਹਨ | ਇੱਛੁਕ ਵਿਦਿਆਰਥੀ ਕਾਲਜ ਵਿਖੇ ਸਥਾਪਿਤ ਹੈਲਪ ਡੈਸਕ ਤੋਂ ਜਾਣਕਾਰੀ ਲੈ ਸਕਦੇ ਹਨ | ਬੀ.ਐਮਐਸ.ਐਮ ਗਰੁੱਪ ਪੁਰਾਣਾ ਸ਼ਾਲਾ ਤੇ ਕਲਾਨੌਰ ਸਿੱਖਿਆ ਦੇ ਖੇਤਰ ਵਿਚ ਸਰਹੱਦੀ ਤੇ ਪੇਂਡੂ ਵਿਦਿਆਰਥੀਆਂ ਨੰੂ ਚੰਗੀ ਤਾਲੀਮ ਦੇ ਕੇ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਬਾਹਰੀ ਰਾਜਾਂ ਤੇ ਜ਼ਿਲਿ੍ਹਆਂ ਤੋਂ ਵਿਦਿਆਰਥੀ ਸੰਸਥਾ ਦੀਆਂ ਚੰਗੀਆਂ ਹੋਸਟਲ ਸਹੂਲਤਾਂ ਦਾ ਲਾਭ ਲੈਂਦੇ ਹੋਏ ਚੰਗੀ ਸਿੱਖਿਆ ਹਾਸਲ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸੇਖਵਾਂ ਨੇ ਛੱਪੜ ਦੀ ਸਫ਼ਾਈ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਅਗਲੀ ਖ਼ਬਰ ਪਿੰਡ ਨੌਸ਼ਹਿਰਾ ਦੀ ਵਾਟਰ ਸਪਲਾਈ ਵਾਲੀ ਟੈਂਕੀ ਪੰਜ ਸਾਲਾਂ ਤੋਂ ਬੰਦ
Ad Position 24