28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਐਡਵੋਕੇਟ ਸੇਖਵਾਂ ਨੇ ਛੱਪੜ ਦੀ ਸਫ਼ਾਈ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 07-02-2026
ਕਾਦੀਆਂ, 6 ਫਰਵਰੀ (ਕੁਲਵਿੰਦਰ ਸਿੰਘ)-ਪਿੰਡ ਭੈਣੀ ਬਾਂਗਰ ਦੇ ਛੱਪੜ ਦੀ ਸਫ਼ਾਈ ਨਾ ਹੋਣ ਕਰਕੇ ਤੇ ਲੋਕਾਂ ਵਲੋਂ ਕੀਤੇ ਜਾ ਰਹੇ ਧੜਾਧੜ ਨਾਜਾਇਜ਼ ਕਬਜ਼ਿਆਂ ਕਰਕੇ ਪਿਛਲੇ ਲੰਬੇ ਸਮੇਂ ਤੋਂ ਪਿੰਡ ਦਾ ਗੰਦਾ ਪਾਣੀ ਗਲੀਆਂ 'ਚ ਭਰਨ ਨਾਲ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਸਨ | ਇਸ ਸਮੱਸਿਆ ਨੂੰ ਲੈ ਕੇ ਬਲਵਿੰਦਰ ਸਿੰਘ ਸੋਨਾ ਬਾਜਵਾ ਜ਼ਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਵਲੋਂ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਛੱਪੜ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਅੱਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਭੈਣੀ ਬਾਂਗਰ ਦੇ ਦੌਰੇ ਦੌਰਾਨ ਪਿੰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਇਲਾਵਾ ਚੱਲ ਰਹੇ ਵਿਕਾਸ ਕਾਰਜਾਂ ਨੂੰ ਛੇਤੀ ਪੂਰਾ ਕਰਨ ਕਰਨ ਦੀ ਹਦਾਇਤ ਕੀਤੀ | ਪਿੰਡ ਦੇ ਲੋਕਾਂ ਨੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੋਂ ਮੰਗ ਕੀਤੀ ਕਿ ਇਸ ਕੰਮ ਨੂੰ ਹੁਣ ਮੁਕੰਮਲ ਕਰਕੇ ਪਿੰਡ ਗੰਦੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ, ਪਿੰਡ ਦੇ ਹੋਰ ਵੀ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਛੇਤੀ ਮੁਕੰਮਲ ਕੀਤਾ ਜਾਵੇ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕਾਹਨੂੰਵਾਨ ਜਸਪਾਲ ਸਿੰਘ ਪੰਧੇਰ, ਮਨਜੀਤ ਸਿੰਘ ਬੰਟੀ, ਮਲਕੀਤ ਸਿੰਘ ਨਾਥਪੁਰਾ ਸੰਮਤੀ ਮੈਂਬਰ, ਮਨਜਿੰਦਰ ਸਿੰਘ, ਚਰਨਜੀਤ ਸਿੰਘ, ਦਵਿੰਦਰ ਸਿੰਘ, ਪੰਚ ਜਨਕ ਰਾਜ, ਰਮੇਸ਼ ਸਿੰਘ ਮੰਗਲ ਦਾਸ, ਜਸਪਾਲ ਸਿੰਘ, ਜਰਨੈਲ ਸਿੰਘ, ਹਰਪਾਲ ਸਿੰਘ ਸਾਗਰ, ਦੀਪਕ ਮਸੀਹ, ਪੰਚ ਗੁਰਚਰਨ ਸਿੰਘ, ਪੀ.ਏ. ਲਖਵਿੰਦਰ ਸਿੰਘ, ਸੁੱਚਾ ਲਾਲ, ਕਬੱਡੀ ਕੋਚ ਡਾ. ਬਲਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਛੋਟੇਪੁਰ ਵਡਾਲਾ ਬਾਂਗਰ ਸਮੇਤ ਹੋਰਨਾਂ ਪਿੰਡਾਂ ਵਿਚ ਪਾਰਟੀ ਵਰਕਰਾਂ ਨੂੰ ਮਿਲੇ ਅਗਲੀ ਖ਼ਬਰ ਬੀ.ਐਮ.ਐਸ.ਐਮ ਗਰੁੱਪ ਪੁਰਾਣਾ ਸ਼ਾਲਾ ਦਾ ਜੀ.ਐਨ.ਐਮ. ਤੀਜੇ ਸਾਲ ਦਾ ਨਤੀਜਾ ਸ਼ਾਨਦਾਰ
Ad Position 24