28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਛੋਟੇਪੁਰ ਵਡਾਲਾ ਬਾਂਗਰ ਸਮੇਤ ਹੋਰਨਾਂ ਪਿੰਡਾਂ ਵਿਚ ਪਾਰਟੀ ਵਰਕਰਾਂ ਨੂੰ ਮਿਲੇ

Ad Position 21
No active advertisement
ਅਜੀਤ ਡੈਸਕ 07-02-2026
ਵਡਾਲਾ ਬਾਂਗਰ, 6 ਫਰਵਰੀ (ਭੁੰਬਲੀ)-ਸਾਬਕਾ ਮੰਤਰੀ ਪੰਜਾਬ ਜਥੇ: ਸੁੱਚਾ ਸਿੰਘ ਛੋਟੇਪੁਰ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਸਮੇਤ ਵਡਾਲਾ ਬਾਂਗਰ ਵਿਚ ਕੁਝ ਪਾਰਟੀ ਵਰਕਰਾਂ ਨੂੰ ਮਿਲੇ ਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ | ਉਹ ਵਡਾਲਾ ਬਾਂਗਰ ਵਿਚ ਕਈ ਪਾਰਟੀ ਵਰਕਰਾਂ ਦੇ ਘਰਾਂ ਵਿਚ ਉਚੇਚੇ ਤੌਰ 'ਤੇ ਪਹੁੰਚੇ, ਜਿਨ੍ਹਾਂ ਦੇ ਘਰਾਂ ਵਿਚ ਪਰਿਵਾਰਕ ਆਗੂਆਂ ਦੀਆਂ ਮੌਤਾਂ ਹੋ ਚੁੱਕੀਆਂ, ਉਨ੍ਹਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਵੀ ਕੀਤਾ | ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੀ ਆਪਣੇ ਵਰਕਰਾਂ ਨਾਲ ਪੁਰਾਣੀ ਦਿਲੀ ਸਾਂਝ ਹੈ ਤੇ ਮੈਂ ਇਨ੍ਹਾਂ ਦੇ ਹਰ ਦੁੱਖ-ਸੁੱਖ ਦਾ ਭਾਈਵਾਲ ਹਾਂ | ਇਸ ਮੌਕੇ ਪ੍ਰਧਾਨ ਰਣਜੀਤ ਸਿੰਘ ਰਾਣਾ, ਸਵਿੰਦਰ ਸਿੰਘ ਘੁੰਮਣ, ਅਧਿਆਪਕ ਯੂਨੀਅਨ ਦੇ ਪ੍ਰਧਾਨ ਮਾ. ਸਤਬੀਰ ਸਿੰਘ ਵਡਾਲਾ ਬਾਂਗਰ, ਇੰਦਰਜੀਤ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ, ਅਮਨਦੀਪ ਸਿੰਘ ਕੋਟ ਸੰਤੋਖ ਰਾਏ, ਚਰਨਜੀਤ ਸਿੰਘ, ਕੁਲਜੀਤ ਸਿੰਘ, ਸਿਮਰਨ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ਸੁਖਜੀਤ ਸਿੰਘ, ਰਘਬੀਰ ਸਿੰਘ ਜੌੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਵਿੰਦਰ ਸਿੰਘ ਸ਼ਾਮਪੁਰਾ ਦੇ ਗ੍ਰਹਿ ਕੀਤੀਆਂ ਪੰਥਕ ਵਿ... ਅਗਲੀ ਖ਼ਬਰ ਐਡਵੋਕੇਟ ਸੇਖਵਾਂ ਨੇ ਛੱਪੜ ਦੀ ਸਫ਼ਾਈ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
Ad Position 24