ਕਿਲ੍ਹਾ ਲਾਲ ਸਿੰਘ, 6 ਫਰਵਰੀ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਤੇ ਸਾ. ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਾ. ਸ਼ੋ੍ਰਮਣੀ ਕਮੇਟੀ ਮੈਂਬਰ ਤੇ ਪੁਨਰ ਸੁਰਜੀਤ ਦੇ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਪੰਥਕ ਏਜੰਡੇ ਨੂੰ ਲੈ ਕੇ ਚੱਲ ਰਹੇ ਹਾਂ ਤੇ ਪੰਥ ਦਰਦੀ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਨਾਲ ਹਨ | ਨਵੇਂ ਛਿੜੇ ਵਿਵਾਦ ਗੁਰਦੁਆਰਾ ਅੰਬ ਸਾਹਿਬ ਦੇ ਜ਼ਮੀਨ ਘੁਟਾਲੇ ਬਾਰੇ ਉਨ੍ਹਾਂ ਕਿਹਾ ਕਿ ਇਹ ਘੁਟਾਲਾ ਇਕੱਲਾ ਮੈਨੇਜਰ ਨਹੀਂ ਕਰ ਸਕਦਾ, ਇਸ ਨਾਲ ਬਾਕੀ ਜੁੜੇ ਆਗੂਆਂ 'ਤੇ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੀ ਕਰੋੜਾਂ ਰੁਪਏ ਦੀ ਜਾਇਦਾਦ ਕੌਡੀਆਂ ਦੇ ਭਾਅ ਵੇਚਣ ਵਿਚ ਸ਼ੋ੍ਰਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਦੀ ਇਸ ਵਿਚ ਸ਼ਮੂਲੀਅਤ ਜ਼ਰੂਰ ਹੋਵੇਗੀ | ਇਸ ਮੌਕੇ ਉਨ੍ਹਾਂ ਗੁਰਵਿੰਦਰ ਸਿੰਘ ਸ਼ਾਮਪੁਰਾ ਬਾਰੇ ਕਿਹਾ ਕਿ ਅਜਿਹੇ ਪੰਥ ਦਰਦੀ ਜਿਨਾਂ ਹਮੇਸ਼ਾ ਸਿੱਖੀ ਸਿੱਧਾਂਤਾਂ 'ਤੇ ਪਹਿਰਾ ਦਿੱਤਾ ਹੈ, ਇਲਾਕੇ ਦੇ ਲੋਕਾਂ ਨੂੰ ਅਜਿਹੀਆਂ ਸ਼ਖ਼ਸੀਅਤਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲਣਾ ਚਾਹੀਦਾ ਹੈ | ਇਸ ਮੌਕੇ ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰਾ, ਸ਼ੋ੍ਰਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ, ਕਸ਼ਮੀਰ ਸਿੰਘ ਬਰਿਆਰ, ਸਾ. ਵਿਧਾਇਕ ਮਾ. ਜੌਹਰ ਸਿੰਘ, ਜਸਬੀਰ ਸਿੰਘ ਜੱਫਰਵਾਲ ਵਰਕਿੰਗ ਕਮੇਟੀ ਮੈਂਬਰ, ਸੁਖਵੰਤ ਸਿੰਘ ਪ੍ਰਧਾਨ ਗੁਰਦੁਆਰਾ ਨਵਰੂਪ ਨਗਰ ਬਟਾਲਾ, ਅਮਨਦੀਪ ਸਿੰਘ ਸ਼ਾਮਪੁਰਾ, ਪਰਮਜੀਤ ਸਿੰਘ ਵਿੰਝਵਾਂ, ਮਨਜੀਤ ਸਿੰਘ ਬਰਿਆਰ ਸਾ. ਸਿੱਖਿਆ ਅਧਿਕਾਰੀ, ਸਲਵਿੰਦਰ ਸਿੰਘ ਆਦਿ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਤੇ ਇਕਜੁਟਤਾ ਨਾਲ ਚੱਲਣ ਦਾ ਵਿਸ਼ਵਾਸ ਦਿਵਾਇਆ |