28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਚ ਭਾਰੀ ਉਤਸ਼ਾਹ- ਆਗੂ

Ad Position 21
No active advertisement
ਅਜੀਤ ਡੈਸਕ 07-02-2026
ਧਾਰੀਵਾਲ, 6 ਫਰਵਰੀ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਕੁਮਾਰ ਆਸ਼ੂ, ਜਨਰਲ ਸਕੱਤਰ ਇੰਜੀਨੀਅਰ ਜਤਿੰਦਰਪਾਲ ਸਿੰਘ ਜੇ.ਪੀ. ਤੇ ਸਰਕਲ ਪ੍ਰਧਾਨ ਹਰਚਰਨ ਸਿੰਘ ਟੋਨਾ ਨੇ ਕਿਹਾ ਕਿ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਾ. ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਜੇਲ੍ਹ ਤੋਂ ਬਾਹਰ ਆਉਣ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਵਿਚ ਅਕਾਲੀ ਦਲ ਪੂਰੀ ਸ਼ਾਨੋ-ਸ਼ੌਕਤ ਨਾਲ ਜਿੱਤ ਹਾਸਿਲ ਕਰੇਗਾ | ਇਨ੍ਹਾਂ ਆਗੂਆਂ ਨੇ ਦੱਸਿਆ ਕਿ 17 ਤਰੀਕ ਨੂੰ ਹੋਣ ਜਾ ਰਹੀ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਹਲਕਾ ਦੀ ਅਗਵਾਈ 'ਚ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ ਕਾਦੀਆਂ ਦੀ ਇਹ ਵਿਸ਼ਾਲ ਰੈਲੀ ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ਦੀ ਨੀਂਹ ਰੱਖੇਗੀ | ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਧਾਰੀਵਾਲ ਦੇ ਹਰ ਵਾਰਡਾਂ ਵਿਚੋਂ ਇਕ ਵੱਡਾ ਜਥਾ ਲੈ ਕੇ ਸ਼ਮੂਲੀਅਤ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਸੰਪੂਰਨਤਾ ਅਭਿਆਨ 2.0 ਤਹਿਤ ਕੈਂਪ ਅਗਲੀ ਖ਼ਬਰ ਪੰਜਾਬ ਕਿ੍ਸਚਨ ਫਰੰਟ ਵਲੋਂ ਪਿੰਡਾਂ 'ਚ ਕੀਤੀਆਂ ਜਾਣਗੀਆਂ ਮੀਟਿੰਗਾਂ-ਵਿਕਟਰ ਮਸੀਹ
Ad Position 24