28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਰਾਹੁਲ ਗਾਂਧੀ ਵਲੋਂ ਬਿੱਟੂ ਨੂੰ ਗੱਦਾਰ ਕਹਿਣਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਕਨਵੀਨਰ ਵਿਜੇ ਸੋਨੀ ਮੋਹਲੋਵਾਲੀ

Ad Position 21
No active advertisement
ਅਜੀਤ ਡੈਸਕ 07-02-2026
ਧਿਆਨਪੁਰ, 6 ਫਰਵਰੀ (ਕੁਲਦੀਪ ਸਿੰਘ ਸੋਨੂੰ)-ਰਾਹੁਲ ਗਾਂਧੀ ਵਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਗੱਦਾਰ ਕਹਿਣਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ, ਕਿਉਂਕਿ ਸ: ਰਵਨੀਤ ਸਿੰਘ ਬਿੱਟੂ ਦੇ ਪਰਿਵਾਰ ਨੇ ਪੰਜਾਬ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਆਪਣੇ ਪਰਿਵਾਰ ਦੀ ਜੋ ਕੁਰਬਾਨੀ ਦਿੱਤੀ ਹੈ, ਉਸ ਦੀ ਮਿਸਾਲ ਹੋਰ ਕਿਤੇ ਨਹੀਂ ਮਿਲਦੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਅਤੇ ਸਫ਼ਲ ਕਾਰੋਬਾਰੀ ਕਨਵੀਨਰ ਜ਼ਿਲ੍ਹਾ ਟਰੇਡ ਸੈੱਲ ਭਾਜਪਾ ਨੇ ਪਿੰਡ ਮੰਮਣ ਵਿਚ ਭਾਜਪਾ ਦੇ ਸੀਨੀਅਰ ਆਗੂ ਕਵਲਜੀਤ ਸਿੰਘ ਜਾਗਰਾ ਮੰਮਨ ਦੇ ਗ੍ਰਹਿ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਹੁਲ ਗਾਂਧੀ ਵਲੋਂ ਗੱਦਾਰ ਕਹਿਣਾ ਮੰਦਭਾਗਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਵਿਖੇ ਸੰਪੂਰਨਤਾ ਅਭਿਆਨ 2.0 ਤਹਿਤ ਕੈਂਪ
Ad Position 24