28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸੰਤ ਫਰਾਂਸਿਸ ਸਕੂਲ ਬਟਾਲਾ ਦੇ ਵਿਦਿਆਰਥੀ ਨੇ ਕੌਮੀ ਪੱਧਰ ਦੇ ਗੁਰਮਤਿ ਮੁਕਾਬਲੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 07-02-2026
ਬਟਾਲਾ, 6 ਫਰਵਰੀ (ਸਤਿੰਦਰ ਸਿੰਘ)-ਸੰਤ ਫਰਾਂਸਿਸ ਸਕੂਲ ਬਟਾਲਾ ਦੇ 10ਵੀਂ ਜਮਾਤ ਦੇ ਵਿਦਿਆਰਥੀ ਤੇਜਇੰਦਰ ਸਿੰਘ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਾਲ ਸੰਬੰਧਤ ਕਰਵਾਏ ਗੁਰਮਤਿ ਮੁਕਾਬਲਿਆਂ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਕੌਮੀ ਪੱਧਰ ਦੇ ਇਹ ਮੁਕਾਬਲੇ Tਐਜੂਕੇਟ ਪੰਜਾਬ ਪ੍ਰੋਜੈਕਟU ਤਹਿਤ 'ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ' ਵਲੋਂ ਕਰਵਾਏ ਗਏ, ਜਿਸ 'ਚ ਇਕ ਲੱਖ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹੇ ਤੇਜਇੰਦਰ ਸਿੰਘ ਨੂੰ ਗੁਰਦੁਆਰਾ ਮੰਜੀ ਸਾਹਿਬ (ਸ਼੍ਰੀ ਹਰਿਮੰਦਰ ਸਾਹਿਬ) ਵਿਖੇ ਕਰਵਾਏ ਗਏ ਇਨਾਮ ਵੰਡ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਫਾਦਰ ਜਾਰਜ ਸਕਾਈਲਾਰਕ ਵਲੋਂ ਤੇਜਇੰਦਰ ਸਿੰਘ ਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਬੜਾ ਜ਼ਰੂਰੀ ਹੈ ਕਿ ਮਾਤਾ-ਪਿਤਾ ਆਪਣੇ ਬੱਚਿਆਂ ਵਿਚ ਸਦਾਚਾਰਕ ਗੁਣ ਪੈਦਾ ਕਰਨ ਲਈ ਉਨ੍ਹਾਂ ਨੂੰ ਧਾਰਮਿਕ ਸਿੱਖਿਆ ਦੇ ਕੇ ਧਰਮ ਨਾਲ ਜੋੜ ਕੇ ਰੱਖਣ | ਇਸ ਮੌਕੇ ਫਾਦਰ ਡੋਮੀਨਿਕ (ਮੈਨੇਜਰ), ਸਿਸਟਰ ਵਨੀਥਾ( ਵਾਈਸ ਪਿ੍ੰਸੀਪਲ), ਸਿਸਟਰ ਪ੍ਰੇਰਨਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਦੀਆਂ ਦੀ ਰਮਨੀਤ ਕੌਰ ਨੇ ਸੰਗੀਤ ਵਿਸ਼ੇ 'ਚ ਪਾਸ ਕੀਤੀ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਅਗਲੀ ਖ਼ਬਰ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਸੈਮੀਨਾਰ
Ad Position 24