28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਬਲਾਕ ਪ੍ਰਧਾਨ ਕੈਪਟਨ ਸੁਰਜਨ ਸਿੰਘ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪਿੰਡਾਂ 'ਚ ਰਜਿਸਟ੍ਰੇਸ਼ਨ ਕਰਵਾਈ

Ad Position 21
No active advertisement
ਅਜੀਤ ਡੈਸਕ 07-02-2026
ਕਿਲ੍ਹਾ ਲਾਲ ਸਿੰਘ, 6 ਫਰਵਰੀ (ਬਲਬੀਰ ਸਿੰਘ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਪਿੰਡ ਚੰਦੂਮਾਂਜਾ ਦੇ ਵਾਸੀਆਂ ਨੂੰ ਪਹੁੰਚਾਇਆ ਜਾ ਰਿਹਾ ਹੈ ਤੇ ਲੋਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਇਸ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਵਿਚ ਕਾਫ਼ੀ ਦਿਲਚਸਪੀ ਲੈ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਰਪੰਚ ਕੈਪਟਨ ਸੁਰਜਨ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਇਸ ਯੋਜਨਾ ਦਾ ਸੁਨੇਹਾ ਘਰ-ਘਰ ਵਿਚ ਪਹੁੰਚਾਉਣ ਲਈ 10 ਲੱਖ ਦੇ ਮੁਫ਼ਤ ਇਲਾਜ ਲਈ ਕਾਰਡ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ | ਇਸ ਮੌਕੇ ਪ੍ਰਧਾਨ ਕੈਪਟਨ ਸੁਰਜਨ ਸਿੰਘ ਨੇ ਕਿਹਾ ਕਿ ਇਸ ਕਾਰਜ ਲਈ ਸਮੁੱਚੀ ਪੰਚਾਇਤ ਇਹ ਕਾਰਜ ਕਰਵਾ ਰਹੀ ਹੈ | ਇਸ ਮੌਕੇ ਪਿੰਡ ਵਾਸੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਹੁਣ ਕੋਈ ਵੀ ਗਰੀਬ ਆਪਣਾ ਇਲਾਜ ਪ੍ਰਾਈਵੇਟ ਹਸਪਤਾਲ ਵਿਚ ਵੀ ਕਰਵਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਧੁੰਦ ਕਾਰਨ ਹਾਈਵੇ 'ਤੇ ਝੋਨੇ ਨਾਲ ਭਰਿਆ ਟਰੱਕ ਹੋਇਆ ਹਾਦਸਾਗ੍ਰਸਤ ਅਗਲੀ ਖ਼ਬਰ ਭੁੱਬਾਂ ਮਾਰ ਕੇ ਰੋ ਰਿਹਾ ਹੈ ਨਸ਼ਿਆਂ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਨੌਜਵਾਨ ਨਵਜੋਤ ਸਿੰਘ ਭਾਲੋਵਾਲੀ ਦਾ ਪਰਿਵਾਰ
Ad Position 24