28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮੁੱਦਾ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲਿ੍ਹਆ ਜਾਵੇ- ਬਾਬਾ ਸੁਖਵਿੰਦਰ ਸਿੰਘ ਮਲਕਪੁਰ

Ad Position 21
No active advertisement
ਅਜੀਤ ਡੈਸਕ 07-02-2026
ਬਟਾਲਾ, 6 ਫਰਵਰੀ (ਸਤਿੰਦਰ ਸਿੰਘ)-ਗੁਰਦੁਆਰਾ ਕਰਤਾਰਪੁਰ ਸਾਹਿਬ ਸਿੱਖ ਧਰਮ ਦਾ ਅਤਿ ਪਵਿੱਤਰ ਤੇ ਇਤਿਹਾਸਕ ਧਾਰਮਿਕ ਅਸਥਾਨ ਹੈ, ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜੀਵਨ ਯਾਤਰਾ ਦੇ ਅੰਤਿਮ ਸਾਲ ਬਿਤਾਏ | ਇਸ ਅਸਥਾਨ ਨਾਲ ਸਿੱਖ ਸੰਗਤ ਦੀਆਂ ਅਥਾਹ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਪਰ ਕਰਤਾਰਪੁਰ ਕੋਰੀਡਰ ਬੰਦ ਹੋਣ ਕਾਰਨ ਦੇਸ਼ ਤੇ ਵਿਦੇਸ਼ਾਂ 'ਚ ਵੱਸਦੀਆਂ ਲੱਖਾਂ ਸਿੱਖ ਸੰਗਤਾਂ ਦਰਸ਼ਨਾਂ ਤੋਂ ਵੰਚਿਤ ਰਹਿ ਰਹੀਆਂ ਹਨ, ਜੋ ਕਿ ਬਹੁਤ ਹੀ ਦੁਖਦਾਈ ਤੇ ਚਿੰਤਾਜਨਕ ਸਥਿਤੀ ਹੈ | ਇਹ ਵਿਚਾਰ ਗੁਰਦੁਆਰਾ ਤਪ ਅਸਥਾਨ ਮਲਕਪੁਰ ਮੁੱਖ ਦੇ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਨੇ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਤੇ ਇਤਿਹਾਸਕ ਮਹੱਤਤਾ ਨੂੰ ਧਿਆਨ ਵਿਚ ਰੱਖਦਿਆਂ ਕਰਤਾਰਪੁਰ ਲਾਂਘੇ ਨੂੰ ਤੁਰੰਤ ਖੋਲਿ੍ਹਆ ਜਾਵੇ | ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਇਕ ਆਵਾਜਾਈ ਦਾ ਰਸਤਾ ਨਹੀਂ, ਸਗੋਂ ਇਹ ਭਾਰਤ ਤੇ ਪਾਕਿਸਤਾਨ ਦਰਮਿਆਨ ਸ਼ਾਂਤੀ, ਸਾਂਝ, ਸਦਭਾਵਨਾ ਤੇ ਭਰਾਵਾਂਚਾਰੇ ਦਾ ਪ੍ਰਤੀਕ ਹੈ | ਲਾਂਘੇ ਦੇ ਚਾਲੂ ਹੋਣ ਨਾਲ ਦੋਵਾਂ ਦੇਸ਼ਾਂ ਵਿਚਕਾਰ ਆਪਸੀ ਸਾਂਝ ਨੂੰ ਮਜ਼ਬੂਤੀ ਮਿਲੇਗੀ ਤੇ ਧਾਰਮਿਕ ਸਦਭਾਵਨਾ ਨੂੰ ਵੀ ਨਵਾਂ ਬਲ ਪ੍ਰਾਪਤ ਹੋਵੇਗਾ | ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਨੇ ਕਿਹਾ ਕਿ ਸਰਕਾਰ ਨੂੰ ਰਾਜਨੀਤਕ ਮਸਲਿਆਂ ਤੋਂ ਉੱਪਰ ਉਠ ਕੇ ਸਿੱਖ ਸੰਗਤ ਦੀਆਂ ਆਸਥਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਢੁਕਵੇਂ ਕਦਮ ਚੁੱਕ ਕੇ ਕਰਤਾਰਪੁਰ ਸਾਹਿਬ ਲਾਂਘਾ ਖੋਲਿ੍ਹਆ ਜਾਵੇ ਤਾਂ ਜੋ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਧਰਤੀ 'ਤੇ ਮੱਥਾ ਟੇਕ ਸਕੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਸੜਕ ਕਿਨਾਰੇ ਲੱਗੇ ਗੰਦਗੀ ਦੇ ਢੇਰਾਂ ਤੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਧੁੰਦ ਕਾਰਨ ਹਾਈਵੇ 'ਤੇ ਝੋਨੇ ਨਾਲ ਭਰਿਆ ਟਰੱਕ ਹੋਇਆ ਹਾਦਸਾਗ੍ਰਸਤ
Ad Position 24