ਨੌਸ਼ਹਿਰਾ ਮੱਝਾ ਸਿੰਘ, 6 ਫਰਵਰੀ (ਰਵੀ ਭਗਤ)-ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਵਲੋਂ 30 ਨਸ਼ੀਲੀਆਂ ਗੋਲੀਆਂ ਸਮੇਤ ਇਕ ਅÏਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਏ.ਐੱਸ.ਆਈ. ਸਤਵਿੰਦਰ ਸਿੰਘ ਚੌਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਕਲੇਰ ਕਲਾਂ ਵਿਖੇ ਸਹਾਰੀ ਰੋਡ ਵੱਲ ਗਸ਼ਤ ਕਰਦੇ ਆ ਰਹੇ ਸਨ | ਇਸ ਦੌਰਾਨ ਉਨ੍ਹਾਂ ਨੂੰ ਇਕ ਸ਼ੱਕੀ ਅÏਰਤ ਪੈਦਲ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਕਾਬੂ ਕਰਨ ਉਪਰੰਤ ਉਸ ਤੋਂ 30 ਨਸ਼ੀਲੀਆਂ ਗੋਲੀਆਂ ਬਿਨ੍ਹਾਂ ਲੇਬਲ ਤੋਂ ਬਰਾਮਦ ਹੋਈਆਂ | ਚੌਂਕੀ ਇੰਚਾਰਜ ਸਤਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਅÏਰਤ ਦਵਿੰਦਰ ਕੌਰ ਪਤਨੀ ਸੁਰਿੰਦਰਪਾਲ ਵਾਸੀ ਪਿੰਡ ਕਲੇਰ ਕਲਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ | ਇਸ ਮੌਕੇ ਮਹਿਲਾ ਕਾਂਸਟੇਬਲ ਕੁਲਜੀਤ ਕੌਰ ਤੇ ਰਜਵੰਤ ਕੌਰ ਵੀ ਹਾਜ਼ਰ ਸਨ |