ਬਟਾਲਾ, 20 ਫਰਵਰੀ (ਰਾਕੇਸ਼ ਰੇਖੀ)-ਪੁਲਿਸ ਨੇ ਗਸ਼ਤ ਦੌਰਾਨ ਪਿੰਡ ਮਧਰੇ ਨੇੜੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਤੋਂ ਸਪਲੈਂਡਰ ਮੋਟਰਸਾਈਕਲ, 30 ਬੋਰ ਦਾ ਪਿਸਤੌਲ, 2 ਮੈਗਜ਼ੀਨ, 2 ਜਿੰਦਾ ਕਾਰਤੂਸ ਬਰਾਮਦ ਕੀਤੇ | ਥਾਣਾ ਘੁਮਾਣ ਦੇ ਏ.ਐਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕਰ ਰਹੇ ਸਨ, ਜਦੋਂ ਪੁਲਿਸ ਪਾਰਟੀ ਪਿੰਡ ਮਧਰੇ ਨੇੜੇ ਪਹੁੰਚੀ ਤਾਂ ਸੂਚਨਾ ਮਿਲੀ ਕਿ ਇਕ ਨੌਜਵਾਨ ਚੋਰੀ ਦੇ ਮੋਟਰਸਾਈਕਲ ਤੇ ਨਾਜਾਇਜ਼ ਅਸਲੇ ਨਾਲ ਇਸ ਇਲਾਕੇ ਵਿਚ ਘੁੰਮ ਰਿਹਾ ਹੈ | ਸੂਚਨਾ ਮਿਲਦੇ ਹੀ ਪੁਲਿਸ ਨੇ ਨਾਕੇਬੰਦੀ ਕਰ ਦਿੱਤੀ | ਪ੍ਰਾਪਤ ਸੂਚਨਾ ਮੁਤਾਬਕ ਸਪਲੈਂਡਰ ਮੋਟਰਸਾਈਕਲ 'ਤੇ ਆਏ ਇਕ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉੁਸ ਕੋਲੋਂ ਇਕ 30 ਬੋਰ ਦਾ, ਉਸ ਦੀ ਮੈਗਜ਼ੀਨ ਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ | ਦੋਸ਼ੀ ਦੀ ਪਹਿਚਾਣ ਨਵਜੋਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਮਧਰੇ ਦੇ ਤੌਰ 'ਤੇ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਲਿਆ ਹੈ |