19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

32 ਬੋਰ ਰਿਵਾਲਵਰ ਤੇ 31 ਜ਼ਿੰਦਾ ਕਾਰਤੂਸ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 21-02-2026
ਕਿਲ੍ਹਾ ਲਾਲ ਸਿੰਘ, 20 ਫਰਵਰੀ (ਬਲਬੀਰ ਸਿੰਘ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਸਮਾਜ ਵਿਰੋਧੀ ਤੇ ਭੈੜੇ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਕਿਲ੍ਹਾ ਲਾਲ ਸਿੰਘ ਦੀ ਪੁਲਿਸ ਪਾਰਟੀ ਜਿਸ ਵਿਚ ਏ.ਐਸ.ਆਈ. ਧਰਮਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਸ਼ਾਮਪੁਰਾ ਵਿਖੇ ਟੀ-ਪੁਆਇੰਟ 'ਤੇ ਗਸ਼ਤ ਦੌਰਾਨ ਇਕ ਮੋਟਰਸਾਈਕਲ ਨੂੰ ਰੋਕ ਕੇ ਜਦ ਉਸ ਕੋਲੋਂ ਕਾਗਜਾਂ ਬਾਰੇ ਪੁੱਛਿਆ ਗਿਆ ਤਾਂ ਸ਼ੱਕ ਪੈਣ 'ਤੇ ਉਸ ਦੀ ਤਾਲਾਸ਼ੀ ਲਈ ਗਈ ਤੇ ਉਸ ਕੋਲੋਂ ਇਕ ਰਿਵਾਲਵਰ 32 ਬੋਰ ਤੇ ਨਾਲ ਜਿੰਦਾ ਕਾਰਤੂਸ ਬਰਾਮਦ ਹੋਇਆ, ਜਿਸ ਦਾ ਕੋਈ ਲਾਇਸੈਂਸ ਨਹੀਂ ਸੀ | ਮੁਲਜ਼ਮ ਦੀ ਪਹਿਚਾਣ ਰੋਹਿਤ ਮਸੀਹ ਪੁੱਤਰ ਰਾਜਾ ਮਸੀਹ ਵਾਸੀ ਸ਼ਾਮਪੁਰਾ ਵਜੋਂ ਹੋਈ | ਮੁਲਜ਼ਮ ਖਿਲਾਫ਼ ਅਸਲਾ ਐਕਟ ਦੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਜੀ ਦੀ ਯਾਦ 'ਚ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਪਿੰਡ ਵਰਸਾਲਚੱਕ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ
Ad Position 24