18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਾਬਾ ਅਵਤਾਰ ਸਿੰਘ ਬੇਦੀ ਨੇ ਦੇਸ-ਪ੍ਰਦੇਸ਼ ਦੀਆਂ ਸੰਗਤਾਂ ਨੂੰ ਦਿੱਤੀ ਜੋੜ ਮੇਲੇ ਦੀ ਵਧਾਈ

Ad Position 21
No active advertisement
ਅਜੀਤ ਡੈਸਕ 21-02-2026
ਡੇਰਾ ਬਾਬਾ ਨਾਨਕ, 20 ਫਰਵਰੀ (ਵਿਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਸੰਤਾਨ ਤੇ ਗੱਦੀ ਨਸ਼ੀਨ ਬਾਬਾ ਅਵਤਾਰ ਸਿੰਘ ਬੇਦੀ ਨੇ ਦੇਸ-ਪ੍ਰਦੇਸ਼ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਸਹਿ-ਪਰਿਵਾਰ ਗੁਰੂ ਨਾਨਕ ਦੇਵ ਜੀ ਦੇ ਪਾਵਨ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ, ਕਿਉਂਕਿ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਨਤਮਸਤਕ ਹੋਣ ਵਾਲੇ ਸਾਰੇ ਸ਼ਰਧਾਲੂਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ | ਬਾਬਾ ਅਵਤਾਰ ਸਿੰਘ ਬੇਦੀ ਨੇ ਦੱਸਿਆ ਕਿ 4 ਮਾਰਚ ਤੋਂ ਸ਼ੂਰ ਹੋਣ ਜਾ ਰਹੇ ਜੋੜ ਮੇਲੇ ਦੌਰਾਨ ਵੱਡੀ ਗਿਣਤੀ 'ਚ ਦੇਸ਼-ਪ੍ਰਦੇਸ਼ ਦੀਆਂ ਸੰਗਤਾਂ ਡੇਰਾ ਬਾਬਾ ਨਾਨਕ ਦੀ ਪਾਵਨ ਧਰਤੀ 'ਤੇ ਪਹੁੰਚ ਕੇ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਦੀਆਂ ਹਨ, ਜਿਸ ਦੇ ਚਲਦਿਆਂ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਸ੍ਰੀ ਚੋਲਾ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼ ਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਖੰਡਿਆਲਾ ਸੈਣੀਆਂ ਦੀ ਧਰਤੀ ਤੋਂ 1 ਮਾਰਚ ਨੂੰ ਚੱਲ ਕੇ 4 ਮਾਰਚ ਨੂੰ ਡੇਰਾ ਬਾਬਾ ਨਾਨਕ ਦੀ ਪਾਵਨ ਧਰਤੀ 'ਤੇ ਪੁੱਜਣ ਵਾਲੇ ਸੰਗ ਦਾ ਇਲਾਕੇ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨਾਲ ਨਿੱਘਾ ਸਵਾਗਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੇਅਰ ਪਿੰ੍ਰ. ਇੰਦਰਜੀਤ ਕੌਰ ਨੇ ਨਿਗਮ ਦੇ ਜ਼ੋਨ ਸੀ ਦਾ ਕੀਤਾ ਅਚਾਨਕ ਨਿਰੀਖਣ <br/> ਅਗਲੀ ਖ਼ਬਰ ਸਾ. ਸਰਪੰਚ ਹੰਸਾ ਸਿੰਘ ਨੂਰੋਵਾਲੀ ਨਮਿਤ ਪਾਠ ਦਾ ਭੋਗ ਤੇ ਕੀਰਤਨ ਸਮਾਗਮ
Ad Position 24