17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨਗਰ ਨਿਗਮ ਐਕਸ਼ਨ ਮੋਡ 'ਚ

Ad Position 21
No active advertisement
ਅਜੀਤ ਡੈਸਕ 21-02-2026
ਪਠਾਨਕੋਟ, 20 ਫਰਵਰੀ (ਵਿਨੋਦ)-ਨਗਰ ਨਿਗਮ ਵਲੋਂ ਗੈਰ ਕਾਨੰੂਨੀ ਬਿਲਡਿੰਗਾਂ ਨੂੰ ਸੀਲ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਸ਼ੁੱਕਰਵਾਰ ਨੂੰ ਵੀ ਨਗਰ ਨਿਗਮ ਦੀ ਬਿਲਡਿੰਗ ਬਰਾਂਚ ਵਲੋਂ ਡਲਹੌਜ਼ੀ ਰੋਡ ਸ਼ਨੀ ਦੇ ਮੰਦਿਰ ਦੇ ਸਾਹਮਣੇ ਓ.ਟੀ.ਸੀ. ਦੇ ਹਜ਼ਾਰ ਗੱਜ ਦੇ ਦਾਇਰੇ ਵਿਚ ਆਉਣ ਵਾਲੀ ਇਕ ਬਿਲਡਿੰਗ ਨੂੰ ਸੀਲ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਟੀ.ਪੀ. ਰਕੇਸ਼ ਕੁਮਾਰ ਨੇ ਦੱਸਿਆ ਕਿ ਓ.ਟੀ.ਪੀ. ਦੇ ਹਜ਼ਾਰ ਗੱਜ ਦੇ ਦਾਇਰੇ ਵਿਚ ਆਉਣ ਵਾਲੀਆਂ ਗੈਰ ਕਾਨੂੰਨੀ ਢੰਗ ਨਾਲ ਉਸਾਰੀਆਂ ਗਈਆਂ ਬਿਲਡਿੰਗਾਂ ਨੂੰ ਸੀਲ ਕੀਤਾ ਗਿਆ ਹੈ | ਓ.ਟੀ.ਸੀ. ਦੇ ਹਜ਼ਾਰ ਗੱਜ ਦੇ ਦਾਇਰੇ ਵਿਚ ਕੰਸਟਰੱਕਸ਼ਨ ਕਰਨਾ ਗੈਰ ਕਾਨੂੰਨੀ ਹੈ ਤੇ ਜਿਹੜੀਆਂ ਵੀ ਬਿਲਡਿੰਗਾਂ ਸਬੰਧੀ ਜਾਣਕਾਰੀ ਮਿਲ ਰਹੀ ਹੈ, ਉਨ੍ਹਾਂ ਨੂੰ ਸੀਲ ਕੀਤਾ ਜਾ ਰਿਹਾ ਹੈ ਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ 17 ਦੁਕਾਨਦਾਰਾਂ ਦੇ ਕੱਟੇ ਚਲਾਨ ਅਗਲੀ ਖ਼ਬਰ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀ ਨੇ ਜੇ.ਈ.ਈ. ਮੇਨਜ਼ 'ਚ ਲਏ 98.7 ਫੀਸਦੀ ਅੰਕ
Ad Position 24