ਪਠਾਨਕੋਟ, 20 ਫਰਵਰੀ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ 22 ਫਰਵਰੀ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ 'ਚ ਭਾਈ ਜਸਵਿੰਦਰ ਸਿੰਘ ਦਰਦੀ ਕਪੂਰਥਲਾ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਗੁਰਬਚਨ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ਤੇ ਅੰਤ 'ਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਮੈਨੇਜਰ ਸੋਹਨ ਸਿੰਘ, ਡਿਪਟੀ ਮੈਨੇਜਰ ਤਲਵਿੰਦਰ ਸਿੰਘ, ਦਾਤਾਰ ਸਿੰਘ, ਰਣਜੀਤ ਸਿੰਘ, ਪਿ੍ਤਪਾਲ ਸਿੰਘ, ਬਖ਼ਸ਼ੀਸ਼ ਸਿੰਘ ਅਤੇ ਚਰਨ ਸਿੰਘ ਆਦਿ ਹਾਜ਼ਰ ਸਨ |