15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਧਾਇਕ ਸ਼ੈਰੀ ਕਲਸੀ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ

Ad Position 21
No active advertisement
ਅਜੀਤ ਡੈਸਕ 22-02-2026
ਬਟਾਲਾ, 21 ਫਰਵਰੀ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਅੱਜ ਬਟਾਲਾ ਵਿਧਾਨ ਸਭਾ ਹਲਕੇ ਦੀਆਂ 19 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੇ ਚੈੱਕ ਵੰਡੇ | ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ, ਜਿੱਥੇ ਹਾਲ ਹੀ ਵਿਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪਿੰਡ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਸਨਮਾਨ ਭੱਤਾ ਮਿਲੇਗਾ | ਸਰਕਾਰ ਇਸ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਇਹ ਰਕਮ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਹੈ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਹ ਸਨਮਾਨ ਰਾਸ਼ੀ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿਚ ਸੁਧਾਰ ਕਰਨ 'ਤੇ ਖਰਚ ਕੀਤੀ ਜਾਵੇਗੀ | ਉਨ੍ਹਾਂ ਪੰਚਾਇਤ ਪ੍ਰਤੀਨਿਧੀਆਂ ਨੂੰ ਫੰਡਾਂ ਦੀ ਪਾਰਦਰਸ਼ੀ ਅਤੇ ਲੋਕ ਭਲਾਈ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਸਰਬਸੰਮਤੀ ਪੰਚਾਇਤਾਂ ਨੂੰ ਵੀ ਸਨਮਾਨ ਰਾਸ਼ੀ ਵੰਡੀ ਜਾਵੇਗੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਰਾਜ ਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਪੇਂਡੂ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਦੀਪ ਸਿੰਘ ਗਿੱਲ, ਮਿੱਤਰ ਮਾਨ ਸਿੰਘ, ਪੰਚਾਇਤ ਅਫਸਰ ਹਰਵਿੰਦਰਬੀਰ ਸਿੰਘ ਸਮੇਤ ਪਿੰਡਾਂ ਦੇ ਪੰਚ-ਸਰਪੰਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਕਿ੍ਸਚਨ ਯੂਥ ਫੈਲੋਸ਼ਿਪ ਵਲੋਂ ਕੱਲ੍ਹ ਥਾਣਾ ਤਿੱਬੜ ਵਿਖੇ ਦਿੱਤਾ ਜਾਵੇਗਾ ਰੋਸ ਧਰਨਾ- ਪੀਟਰ ਚੀਦਾ
Ad Position 24