15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੋਧਰਪੁਰ ਵਿਖੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 22-02-2026
ਨਿੱਕੇ ਘੁੰਮਣ, 21 ਫਰਵਰੀ (ਸਤਬੀਰ ਸਿੰਘ ਘੁੰਮਣ)-ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਅਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦ ਸਿੰਘ ਅਤੇ ਸਿੰਘਣੀਆਂ ਦੀ ਯਾਦ 'ਚ ਪਿੰਡ ਗੋਧਰਪੁਰ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਵਿਖੇ ਸ਼ੋ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਦੇ ਨਿੱਘੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਅਰਦਾਸ ਕਰ ਕੇ ਖੁੱਲੇ ਪੰਡਾਲਾਂ ਅੰਦਰ ਦੀਵਾਨ ਸਜਾਏ ਗਏ | ਇਨ੍ਹਾਂ ਦੀਵਾਨਾਂ 'ਚ ਭਾਈ ਕਮਲਪ੍ਰੀਤ ਸਿੰਘ ਨਿੱਕੇ ਘੰੁਮਣ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਦੀਸ਼ ਸਿੰਘ ਵਡਾਲਾ ਢਾਡੀ ਜਥਾ, ਭਾਈ ਕੇਵਲ ਸਿੰਘ ਮਹਿਤਾ ਅਤੇ ਬਾਬਾ ਤਰਨਜੀਤ ਸਿੰਘ ਖਾਲਸਾ ਨੇ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਜੋੜਿਆ | ਬਾਬਾ ਤਰਨਜੀਤ ਸਿੰਘ ਖਾਲਸਾ ਨੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਜੀਵਨ 'ਤੇ ਝਾਤ ਮਾਰਦਿਆਂ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਦੱਸਿਆ ਕਿ ਕਿਵੇਂ ਸਿੱਖਾਂ ਨੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਲੈਣ ਲਈ ਸ਼ਹਾਦਤਾਂ ਦਿੱਤੀਆਂ | ਇਨ੍ਹਾਂ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਇਹ ਸੰਸਥਾਵਾਂ ਦਾ ਇਤਿਹਾਸ ਖੂਨ ਨਾਲ ਲਿਖਿਆ ਹੋਇਆ ਹੈ ਅਤੇ ਅੱਜ ਦੇ ਸਮੇਂ 'ਚ ਏਜੰਸੀਆਂ ਵਲੋਂ ਸਿੱਖ ਸੰਸਥਾਂਵਾਂ ਨੂੰ ਢਾਹ ਲਗਾਈ ਜਾ ਰਹੀ ਹੈ, ਜਿਵੇਂ ਕਿ ਹਰਿਆਣਾ 'ਚ ਵੱਖਰੀ ਕਮੇਟੀ ਬਣਾ ਕੇ ਸਿੱਖਾਂ ਨੂੰ ਨਕਾਰਾ ਕੀਤਾ ਜਾ ਰਿਹਾ ਹੈ | ਜਥੇਦਾਰ ਗੜਗੱਜ ਨੇ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਅੱਜ ਵੀ ਉਹ ਜੰਡ ਮੌਜ਼ੂਦ ਹੈ, ਜਿਸ ਨਾਲ ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਜਿਉਂਦਾ ਸਾੜ ਦਿੱਤਾ ਗਿਆ ਸੀ | ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸ਼ਹੀਦ ਭਾਈ ਲਛਮਣ ਸਿੰਘ ਦੇ ਪਰਿਵਾਰਕ ਮੈਂਬਰ ਗੁਰਵਿੰਦਰ ਸਿੰਘ ਰੰਧਾਵਾ, ਹਰਪਾਲ ਸਿੰਘ ਐਸ.ਪੀ., ਸੁਖਪਾਲ ਸਿੰਘ ਡੀ.ਐਸ.ਪੀ. ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਸਮਾਗਮਾਂ 'ਚ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦਾ ਵਿਸ਼ੇਸ਼ ਯੋਗਦਾਨ ਰਿਹਾ ਅਤੇ ਉਨ੍ਹਾਂ ਵਲੋਂ ਸੰਗਤਾਂ ਵਿਚ ਸਮਾਗਮਾਂ ਸੰਬੰਧੀ ਜਾਗਰੂਕਤਾ ਤੇ ਸਟੇਜ ਆਦਿ ਦੇ ਵਧੀਆ ਪ੍ਰਬੰਧ ਕੀਤੇ ਗਏ | ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਭਾਈ ਲਛਮਣ ਸਿੰਘ ਦੀ ਬਹੁਤ ਵੱਡੀ ਕੁਰਬਾਨੀ ਹੈ ਅਤੇ ਅੱਜ ਦੀਆਂ ਮਾਵਾਂ ਨੂੰ ਬੇਨਤੀ ਹੈ ਕਿ ਉਹ ਬੱਚਿਆਂ ਨੂੰ ਮੋਬਾਇਲਾਂ ਤੋਂ ਦੂਰ ਰੱਖ ਕੇ ਸਿੱਖੀ ਇਤਿਹਾਸ ਦੀਆਂ ਸਾਖੀਆਂ ਸੁਣਾਉਣ | ਇਸ ਮੌਕੇ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਾਲੇ, ਬਾਬਾ ਗੁਰਬਚਨ ਸਿੰਘ ਬਿਧੀਚੰਦ ਵਾਲੇ, ਬਾਬਾ ਸਰਵਣ ਸਿੰਘ ਮਲਕਪੁਰ ਵਾਲੇ, ਬਾਬਾ ਜਗਜੀਤ ਸਿੰਘ ਮੜਿਆਂਵਾਲ ਵਾਲੇ, ਬਾਬਾ ਗੁਰਦੇਵ ਸਿੰਘ ਤਰਸਿੱਕਾ, ਬਾਬਾ ਹਰੀ ਸਿੰਘ ਨਿਹੰਗ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਸਰਵਨ ਸਿੰਘ, ਬਾਬਾ ਸਤਿੰਦਰਬੀਰ ਸਿੰਘ ਬਥਵਾਲੇ ਵਾਲੇ, ਸੁਖਜਿੰਦਰ ਸਿੰਘ ਲੰਗਾਹ, ਗਿਆਨੀ ਜੋਗਾ ਸਿੰਘ ਭਾਗੋਵਾਲ, ਪਲਵਿੰਦਰ ਸਿੰਘ ਲੰਬੜਦਾਰ, ਭਾਈ ਨਰਿੰਦਰ ਸਿੰਘ ਬਾੜਾ, ਭਾਈ ਹਰਪਾਲ ਸਿੰਘ ਕੈਲੇ ਕਲਾਂ, ਬਾਬਾ ਰਣਧੀਰ ਸਿੰਘ ਸੰਗ ਵਾਲੇ, ਕੁਲਬੀਰ ਸਿੰਘ ਰਿਆੜ, ਸਤਨਾਮ ਸਿੰਘ ਘੰੁਮਣ, ਕੈਪਟਨ ਬਲਬੀਰ ਸਿੰਘ ਬਾਠ, ਬਾਪੂ ਕਰਨੈਲ ਸਿੰਘ ਛੀਨਾ, ਗੁਰਪ੍ਰੀਤ ਸਿੰਘ ਛੀਨਾ, ਜਸਵਿੰਦਰ ਸਿੰਘ ਬਾਠ, ਬੀਬੀ ਜਸਬੀਰ ਕੌਰ, ਡਾ. ਹਰਪ੍ਰੀਤ ਸਿੰਘ ਸੱਲੋ, ਗੁਰਦੇਵ ਸਿੰਘ ਰੰਧਾਵਾ, ਗੁਰਬਚਨ ਸਿੰਘ ਨਸੀਰਪੁਰ, ਨੰਬਰਦਾਰ ਕੁਲਜੀਤ ਸਿੰਘ ਘੰੁਮਣ, ਡਾ. ਜਸਬੀਰ ਸਿੰਘ ਸੱਲੋ ਆਦਿ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ਾਹਪੁਰ ਜਾਜਨ ਵਿਖੇ ਬੇਕਰੀ ਦੀ ਦੁਕਾਨ ਦੀ ਛੱਤ ਪਾੜ ਕੇ ਚੋਰਾਂ ਨੇ 40 ਹਜ਼ਾਰ ਰੁਪਏ ਲੁੱਟੇ ਅਗਲੀ ਖ਼ਬਰ ਸਾਬਕਾ ਸਰਪੰਚ ਨੇ ਨਿੱਜੀ ਹਸਪਤਾਲ ਦੇ ਸਟਾਫ 'ਤੇ ਪਤਨੀ ਦੀਆਂ ਵਾਲੀਆਂ ਚੋਰੀ ਕਰਨ ਦੇ ਲਗਾਏ ਦੋਸ਼
Ad Position 24