15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਰਿਆੜਕੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਮਾਂ ਬੋਲੀ ਦਿਵਸ

Ad Position 21
No active advertisement
ਅਜੀਤ ਡੈਸਕ 22-02-2026
ਬਟਾਲਾ, 21 ਫਰਵਰੀ (ਸਤਿੰਦਰ ਸਿੰਘ)-ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੇ ਵਿਦਿਆਰਥੀਆਂ ਵਲੋਂ ਭਰਪੂਰ ਜੋਸ਼ ਤੇ ਉਤਸ਼ਾਹ ਨਾਲ 'ਮਾਂ ਬੋਲੀ ਮੇਲਾ' ਮਨਾਇਆ ਗਿਆ | ਇਹ ਪ੍ਰੋਗਰਾਮ ਵਿਦਿਆਰਥੀਆਂ ਵਿਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਡੂੰਘਾ ਸਤਿਕਾਰ, ਪਿਆਰ ਅਤੇ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਗਿਆ ਸੀ | ਸੰਸਥਾ ਦੇ ਸ: ਮਹਿੰਦਰ ਸਿੰਘ ਰੰਧਾਵਾ ਹਾਲ ਵਿਚ ਸੁੰਦਰਤਾ ਨਾਲ ਸਜਾਏ ਮੰਚ 'ਤੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸ਼ਾਨਦਾਰ ਨਾਟਕਾਂ ਨਾਲ ਮੇਲੇ ਦੀ ਸ਼ੁਰੂਆਤ ਹੋਈ | ਮੈਡਮ ਨੀਲਮ ਅਤੇ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ ਨਾਟਕ ਸਭ ਤੋਂ ਵੱਧ ਖਿੱਚ ਦਾ ਕੇਂਦਰ ਬਣਿਆ | ਇਸ ਨਾਟਕ ਨੇ ਮਾਂ ਬੋਲੀ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਨਾਲ ਜੁੜੇ ਸੰਦੇਸ਼ਾਂ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਵਿਦਿਆਰਥੀਆਂ ਦੀ ਬੇਮਿਸਾਲ ਅਦਾਕਾਰੀ ਅਤੇ ਸੰਦੇਸ਼ ਭਰਪੂਰ ਪੇਸ਼ਕਾਰੀ ਨੇ ਹਾਲ ਨੂੰ ਤਾਲੀਆਂ ਦੀ ਗੂੰਜ ਨਾਲ ਰੌਣਕਮਈ ਬਣਾ ਦਿੱਤਾ | ਮੇਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਨ੍ਹਾਂ ਵਿਚ ਕਵਿਤਾ, ਕੈਲੀਗ੍ਰਾਫ਼ੀ, ਬੋਰਡ ਲਿਖਣ ਅਤੇ ਭਾਸ਼ਣ ਮੁਕਾਬਲੇ ਸ਼ਾਮਲ ਸਨ | ਸ੍ਰੀ ਜੀਨਸ ਦੀ ਅਗਵਾਈ ਅਧੀਨ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਭਾਸ਼ਾ ਦੇ ਲੁਪਤ ਹੋ ਰਹੇ ਸ਼ਬਦਾਂ ਬਾਰੇ ਸਵਾਲ ਪੁੱਛੇ ਗਏ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਮੈਡਮ ਮਨਪ੍ਰੀਤ ਕੌਰ ਨੇ ਕਿਹਾ ਕਿ 'ਜੇਕਰ ਤੁਹਾਡੀ ਮਾਂ ਬੋਲੀ ਵਿਚ ਮੁਹਾਰਤ ਹੈ ਤਾਂ ਬਾਕੀ ਭਾਸ਼ਾਵਾਂ 'ਤੇ ਵੀ ਮੁਹਾਰਤ ਹਾਸਲ ਕਰਨਾ ਆਸਾਨ ਹੋ ਜਾਂਦਾ ਹੈ | ਪਿ੍ੰਸੀਪਲ ਇੰਦਰਜੀਤ ਕੌਰ ਨੇ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਅਤੇ ਉਨ੍ਹਾਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਸਰਾਹਨਾ ਕੀਤੀ | ਸ: ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਸਾਡੀ ਪਹਿਚਾਣ, ਸਾਡਾ ਮਾਣ ਹੈ | ਜੇਕਰ ਜੜਾ ਮਜ਼ਬੂਤ ਹੋਣ ਦਰੱਖਤ ਉੱਚਾ ਵਧਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਡਾ. ਗਗਨਦੀਪ ਸਿੰਘ ਦੀ ਪੁਸਤਕ ਰਿਲੀਜ਼ ਕੀਤੀ ਅਗਲੀ ਖ਼ਬਰ ਬਟਾਲੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਬਦੌਲਤ ਹੋਇਆ- ਨਰੇਸ਼ ਮਹਾਜਨ
Ad Position 24