15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੰਜਾਬ ਅੰਦਰ ਪ੍ਰਵਾਸੀ ਕਿਰਾਏਦਾਰਾਂ ਦੀ ਪਹਿਚਾਣ ਕਰਕੇ ਥਾਣਿਆਂ 'ਚ ਰਜਿਸਟਰ ਕੀਤਾ ਜਾਵੇ-ਗੁਰਭੇਜ ਸਿੰਘ ਔਲਖ

Ad Position 21
No active advertisement
ਅਜੀਤ ਡੈਸਕ 22-02-2026
ਗੁਰਦਾਸਪੁਰ, 21 ਫਰਵਰੀ (ਅਸ਼ੋਕ ਸ਼ਰਮਾ)-ਪੰਜਾਬ ਦੇ ਵੱਖ-ਵੱਖ ਰਾਜਾਂ ਦੇ ਪ੍ਰਵਾਸੀ ਮਜ਼ਦੂਰ ਤੇ ਮੁਸਲਮਾਨਾਂ ਦੀ ਗਿਣਤੀ ਨਿਰੰਤਰ ਵਧਣ ਨਾਲ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੈ ਤੇ ਇਨ੍ਹਾਂ ਵਲੋਂ ਨਾਜਾਇਜ਼ ਕੰਮ ਕਰਕੇ ਲੋਕਾਂ ਨੂੰ ਦੁਖੀ ਕੀਤਾ ਜਾ ਰਿਹਾ ਹੈ | ਇਸ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਦਾ ਧਿਆਨ ਨਾ ਹੋਣ ਕਰਕੇ ਇਨ੍ਹਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਤੇ ਸਾਬਕਾ ਸਰਪੰਚ ਗੁਰਭੇਜ ਸਿੰਘ ਅÏਲਖ ਨੇ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਕੋਈ ਪੰਜਾਬ ਅੰਦਰ ਮੰਦਭਾਗੀ ਘਟਨਾ ਬਾਹਰੀ ਲੋਕਾਂ ਵਲੋਂ ਕੀਤੀ ਜਾਂਦੀ ਹੈ ਅਤੇ ਫਿਰ ਪੁਲਿਸ ਹਰਕਤ ਵਿਚ ਆ ਕੇ ਮਕਾਨਾਂ 'ਚ ਰਹਿੰਦੇ ਪ੍ਰਵਾਸੀ ਤੇ ਮੁਸਲਮਾਨਾਂ ਦੀ ਜਾਂਚ ਪੜਤਾਲ ਕਰਦੀ ਹੈ ਅਤੇ ਮਕਾਨ ਮਾਲਕਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿਰਾਏਦਾਰਾਂ ਦੀਆਂ ਥਾਣਿਆਂ ਅੰਦਰ ਫ਼ੋਟੋਆਂ ਤੇ ਪੂਰਾ ਪਤਾ ਲਿਖ ਕੇ ਦਿੱਤਾ ਜਾਵੇ ਜਦਕਿ ਥੋੜੀ ਦੇਰ ਬਾਅਦ ਫਿਰ ਕੰਮ ਠੰਢੇ ਵਸਤੇ ਵਿਚ ਪੈ ਜਾਂਦਾ ਹੈ, ਜਿਸ ਨਾਲ ਪਿੰਡਾਂ ਤੇ ਸ਼ਹਿਰਾਂ ਅੰਦਰ ਇਨ੍ਹਾਂ ਦੀ ਗਿਣਤੀ ਵਧੇਰੇ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਹੁਣ ਤੱਕ ਰੋਕਥਾਮ ਨਹੀਂ ਲੱਗ ਸਕੀ ਅਤੇ ਲੋਕ ਨਿਰਾਸ਼ਾ ਦੇ ਆਲਮ 'ਚ ਹਨ | ਉਨ੍ਹਾਂ ਨੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਪਾਸੋਂ ਮੰਗ ਕੀਤੀ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਐਸ. ਐਸ. ਪੀ. ਨੂੰ ਹਦਾਇਤਾਂ ਕਰਕੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਰਹਿੰਦੇ ਬਹੁਤੀ ਤਾਦਾਦ ਵਿਚ ਕਿਰਾਏਦਾਰਾਂ ਦਾ ਸਰਵੇਖਣ ਕਰਵਾਇਆ ਜਾਵੇ, ਜਿਸ ਨਾਲ ਪੰਜਾਬ ਦੇ ਲੋਕ ਸੁਰੱਖਿਅਤ ਜੀਵਨ ਬਤੀਤ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਮਾਤ ਭਾਸ਼ਾ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਕਸਬਾ ਬਹਿਰਾਮਪੁਰ ਵਿਖੇ ਬੱਸ ਅੱਡੇ ਦੀ ਸਹੂਲਤ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
Ad Position 24