ਗੁਰਦਾਸਪੁਰ, 21 ਫਰਵਰੀ (ਚੱਕਰਾਜਾ)-ਬਾਬਾ ਸ੍ਰੀਚੰਦ ਖ਼ਾਲਸਾ ਕਾਲਜ ਵਿਖੇ ਮਾਤ ਭਾਸ਼ਾ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ, ਜਿਸ 'ਚ ਪੰਜਾਬੀ ਭਾਸ਼ਾ ਦੇ ਲੈਕ: ਮੈਡਮ ਸੁਮਨਪ੍ਰੀਤ ਕੌਰ ਨੇ ਮਾਤ ਭਾਸ਼ਾ ਵਿਸ਼ੇ 'ਤੇ ਆਪਣੇ ਵਿਚਾਰ ਰੱਖੇ ਤੇ ਵਿਦਿਆਰਥਣਾਂ ਵਲੋਂ ਵੱਖ-ਵੱਖ ਕਵਿਤਾਵਾਂ ਪੇਸ਼ ਕੀਤੀਆਂ | ਇਸ ਮੌਕੇ ਫੈਸ਼ਨ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਵਿਸ਼ੇਸ਼ ਪ੍ਰਦਰਸ਼ਨੀ ਲਗਾਈ, ਜਿਸ 'ਚ ਟੋਪੀਆਂ ਤੇ ਫਰੇਮ 'ਤੇ ਹੱਥ ਨਾਲ ਕਢਾਈ ਤੇ ਪੇਂਟ ਕਰਕੇ ਪੰਜਾਬੀ ਭਾਸ਼ਾ ਦੀ ਅਹਿਮੀਅਤ ਨੂੰ ਦਰਸਾਇਆ ਗਿਆ | ਇਸ ਮੌਕੇ ਵਿਦਿਆਰਥਣਾਂ 'ਚ ਅੱਖਰਕਾਰੀ ਮੁਕਾਬਲਾ ਵੀ ਕਰਵਾਇਆ | ਇਸ ਮੌਕੇ ਕਾਲਜ ਕੋਆਰਡੀਨੇਟਰ ਮੈਡਮ ਹਰਦੀਪ ਕੌਰ ਨੇ ਵਿਦਿਆਰਥਣਾਂ ਨੂੰ ਮਾਤ ਭਾਸ਼ਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਆਪਣੀ ਮਾਤ ਭਾਸ਼ਾ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |