15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਬੀ.ਐਮ.ਐਸ.ਐਮ. ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਵਿਖੇ ਵਿਗਿਆਨ ਤੇ ਕਲਾ ਪ੍ਰਦਰਸ਼ਨੀ ਲਗਾਈ

Ad Position 21
No active advertisement
ਅਜੀਤ ਡੈਸਕ 22-02-2026
ਗੁਰਦਾਸਪੁਰ, 21 ਫਰਵਰੀ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ. ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਵਿਖੇ ਵਿਗਿਆਨ ਤੇ ਕਲਾ ਪ੍ਰਦਰਸ਼ਨੀ ਲਗਾਈ ਗਈ | ਜਿਸ 'ਚ ਗਗਨ ਇੰਟਰਨੈਸ਼ਨਲ ਸਕੂਲ, ਨਰਸਿੰਗ ਵਿਭਾਗ, ਐਜੂਕੇਸ਼ਨ ਵਿਭਾਗ ਦੇ ਬੀ.ਐਡ., ਈ.ਟੀ.ਟੀ., ਬੀ.ਏ., ਬੀ.ਸੀ.ਏ. ਦੇ ਸਮੂਹ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮ ਦੇ ਵਰਕਿੰਗ ਮਾਡਲ ਤਿਆਰ ਕਰਕੇ ਆਪਣੀ ਵਿਗਿਆਨਿਕ ਸੋਚ ਤੇ ਛੁਪੀ ਹੋਈ ਪ੍ਰਤਿਭਾ ਨੰੂ ਉਜਾਗਰ ਕੀਤਾ | ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਨੰੂ ਵੀ ਸੁੰਦਰ ਢੰਗ ਨਾਲ ਦਰਸਾਇਆ ਗਿਆ | ਜਿੱਥੇ ਰਵਾਇਤੀ ਪਹਿਰਾਵੇ, ਪੰਜਾਬੀ ਵਿਰਾਸਤ ਤੇ ਸੱਭਿਆਚਾਰਕ ਤੱਤਾਂ ਰਾਹੀਂ ਸੱਭਿਆਚਾਰਕ ਮੁੱਲਾਂ ਨੰੂ ਉਭਾਰਿਆ ਗਿਆ | ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਤੇ ਹੁਨਰ ਦੀ ਸ਼ਲਾਘਾ ਕੀਤੀ | ਵਿਗਿਆਨ ਤੇ ਕਲਾ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਮੈਨੇਜਮੈਂਟ ਮੈਂਬਰ ਬਖ਼ਸ਼ੀਸ਼ ਸਿੰਘ, ਐਮ.ਡੀ. ਸੁਰਿੰਦਰ ਕੌਰ, ਮੈਨੇਜਮੈਂਟ ਮੈਂਬਰ ਅਮਰਦੀਪ ਕੌਰ, ਸਕੂਲ ਦੇ ਪਿ੍ੰਸੀਪਲ ਇੰਦੂਮਤੀ, ਨਰਸਿੰਗ ਵਿਭਾਗ ਦੇ ਪਿ੍ੰਸੀਪਲ ਸਤਿੰਦਰ ਕੌਰ, ਐਜੂਕੇਸ਼ਨ ਵਿਭਾਗ ਦੇ ਵਾਈਸ ਪਿ੍ੰਸੀਪਲ ਰੇਨੰੂ ਬਾਲਾ, ਕੈਂਪਸ ਕੋਆਰਡੀਨੇਟਰ ਵਿਸ਼ਾਲ ਕੁਮਾਰ, ਸੀਨੀਅਰ ਕੋਆਰਡੀਨੇਟਰ ਸੁਰਜੀਤ ਤੇ ਸਮੂਹ ਸਟਾਫ਼ ਵੀ ਹਾਜ਼ਰ ਸੀ | ਉਨ੍ਹਾਂ ਦੱਸਿਆ ਕਿ ਸਕੂਲ ਵਿਚ ਪਲੇਅ ਵੇ ਦੇ ਦਾਖ਼ਲੇ ਸ਼ੁਰੂ ਹਨ | ਜਿਸ ਦੇ ਅਧੀਨ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਲੜਕੀਆਂ ਦੇ ਦਾਖ਼ਲਿਆਂ ਵਿਚ ਵਿਸ਼ੇਸ਼ ਸੂਟ ਦਿੱਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕਲਾਨੌਰ 'ਚ ਗਰਮੀ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਮੁਰੰਮਤ ਜਾਰੀ- ਜੇ.ਈ. ਅਗਲੀ ਖ਼ਬਰ ਬਾਬਾ ਸ੍ਰੀਚੰਦ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਮਾਤ ਭਾਸ਼ਾ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ
Ad Position 24