ਤਿੱਬੜ, 21 ਫਰਵਰੀ (ਸੋਹਨ ਮਲਿਕ)-ਪਿੰਡ ਮੁਸਤਫਾਬਾਦ ਜੱਟਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਹਲਕਾ ਇੰਚਾਰਜ ਰਮਨ ਬਹਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜਿਸ ਤਹਿਤ ਸਰਪੰਚ ਸਤਨਾਮ ਸਿੰਘ ਬੋਪਾਰਾਏ ਦੀ ਰਹਿਨੁਮਾਈ ਹੇਠ ਸਾਰੇ ਪਿੰਡ ਵਿਚ ਹਰ ਮੋੜ, ਕਬਰਸਤਾਨ, ਸ਼ਮਸ਼ਾਨਘਾਟ, ਗਿਰਜਾਘਰ, ਗੁਰਦੁਆਰਾ ਸਾਹਿਬ ਆਦਿ ਵਿਖੇ ਲੋਕਾਂ ਦੇ ਬੈਠਣ ਲਈ ਕੁਰਸੀਆਂ ਲਗਾਈਆਂ ਗਈਆਂ ਹਨ, ਉਥੇ ਹੀ ਪਿੰਡ ਦੇ ਵਿਕਾਸ ਲਈ ਪੰਚਾਇਤ ਵਲੋਂ ਹਰ ਪੱਖੋਂ ਢੁਕਵੇਂ ਇੰਤਜ਼ਾਮ ਅਤੇ ਵਿਕਾਸ ਕੀਤਾ ਜਾ ਰਿਹਾ ਹੈ | ਜਦੋਂ ਕਿ ਸੀਵਰੇਜ ਤੋਂ ਲੈ ਕੇ ਸੜਕਾਂ ਬਣਾਉਣ ਦਾ ਕੰਮ ਸਿਖ਼ਰਾਂ 'ਤੇ ਹੈ | ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਦੇ ਵਿਕਾਸ ਲਈ ਦਿੱਤੀ ਗਰਾਂਟ ਨਾਲ ਸਰਪੰਚ ਸਤਨਾਮ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਵਿਕਾਸ ਕਾਰਜ ਚੱਲ ਰਹੇ ਹਨ |