15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਈ.ਟੀ.ਟੀ. ਅਧਿਆਪਕ ਯੂਨੀਅਨ ਅੱਜ ਕਰੇਗੀ ਸਿੱਖਿਆ ਮੰਤਰੀ ਦੇ ਹਲਕੇ ਵਿਚ ਟੈੱਟ ਵਿਰੁੱਧ ਵੱਡੀ ਰੋਸ ਰੈਲੀ- ਆਗੂ

Ad Position 21
No active advertisement
ਅਜੀਤ ਡੈਸਕ 22-02-2026
ਬਟਾਲਾ, 21 ਫਰਵਰੀ (ਸਤਿੰਦਰ ਸਿੰਘ)-ਈ.ਟੀ.ਟੀ. ਅਧਿਆਪਕ ਯੂਨੀਅਨ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਉਂਕਾਰ ਸਿੰਘ ਗੁਰਦਾਸਪੁਰ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਗਾਲੋਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਹਜੀਰਾ ਪਾਰਕ ਬਟਾਲਾ ਵਿਖੇ ਈ.ਟੀ.ਟੀ. ਅਧਿਆਪਕਾਂ ਦੀ ਇਕ ਹੰਗਾਮੀ ਮੀਟਿੰਗ ਹੋਈ | ਇਸ ਮੌਕੇ ਮੁੱਖ ਬੁਲਾਰੇ ਬਲਜਿੰਦਰ ਸਿੰਘ ਬੱਲ ਨੇ ਦੱਸਿਆ ਕਿ ਸਰਕਾਰ ਨੇ ਅਧਿਆਪਕਾਂ ਦੀਆਂ ਜ਼ਰੂਰੀ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲੀ, ਅਨਾਮਲੀ, ਪ੍ਰਮੋਸ਼ਨਾਂ ਤੇ ਬੰਦ ਕੀਤੇ ਭੱਤੇ ਬਹਾਲ ਕਰਨ ਦੀ ਬਜਾਏ ਅਧਿਆਪਕਾਂ ਨੂੰ ਟੈੱਟ ਦੇ ਨਾਂਅ 'ਤੇ ਖੌਫ਼ਜਦਾ ਕੀਤਾ ਜਾ ਰਿਹਾ ਹੈ | 20 ਤੋਂ 25 ਸਾਲ ਸਿੱਖਿਆ ਦੇਣ ਦਾ ਤਜਰਬਾ ਰੱਖਣ ਵਾਲੇ ਅਧਿਆਪਕਾਂ ਨੂੰ ਟੈੱਟ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ | ਸਮੁੱਚਾ ਅਧਿਆਪਕ ਵਰਗ ਇਸ ਦਾ ਵਿਰੋਧ ਕਰਦਾ ਹੈ ਅਤੇ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਅੱਜ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਦੇ ਹਲਕੇ ਵਿਚ ਕੀਤੇ ਜਾ ਰਹੀ ਟੈੱਟ ਵਿਰੋਧੀ ਰੈਲੀ ਵਿਚ ਈ.ਟੀ.ਟੀ. ਅਧਿਆਪਕ ਯੂਨੀਅਨ ਵੱਡੀ ਗਿਣਤੀ ਵਿਚ ਅਧਿਆਪਕਾਂ ਨਾਲ ਸ਼ਮੂਲੀਅਤ ਕਰੇਗੀ | ਇਸ ਮੌਕੇ ਦਲਜੀਤ ਸਿੰਘ ਧੰਦਲ, ਸੈਮਸਨ ਹੰਸ, ਜਗਜੀਤ ਸਿੰਘ ਬਟਾਲਾ, ਗੁਰਪ੍ਰੀਤ ਸਿੰਘ ਰਾਏਚੱਕ, ਮਨਦੀਪ ਸਿੰਘ ਸ਼ੇਰੂ, ਪਵਨ ਕੁਮਾਰ ਕਾਦੀਆਂ, ਰਾਜਕੁਮਾਰ ਆਦਿ ਨੇ ਵੀ ਰੈਲੀ ਲਈ ਅਧਿਆਪਕਾਂ ਨੂੰ ਆਪਣੇ ਸੰਬੋਧਨ ਰਾਹੀਂ ਲਾਮਬੰਦ ਕੀਤਾ | ਇਸ ਮੌਕੇ ਸੁਰਿੰਦਰਪਾਲ, ਗੁਰਮੱੁਖ ਸਿੰਘ ਬੂੜੇਨੰਗਲ, ਮਨਜੀਤ ਸਿੰਘ ਨਠਵਾਲ, ਪਰਮਜੀਤ ਸਿੰਘ ਹਰਸਿਮਰਨ ਸਿੰਘ, ਸਚਵਿੰਦਰ ਸਿੰਘ, ਵਿਕਾਸ ਸ਼ਰਮਾ ਬਟਾਲਾ, ਮਨਮੋਹਨ ਸਿੰਘ, ਜਗਜੀਤ ਸਿੰਘ ਕੰਡਿਆਲ, ਜਤਿੰਦਰ ਸਿੰਘ, ਪਰਵਿੰਦਰ ਸਿੰਘ ਛਾਪਿਆਂਵਾਲੀ, ਗੁਰਪਿੰਦਰ ਸਿੰਘ, ਸੁਰੇਸ਼ ਗੁਪਤਾ, ਨਵਜੋਤ ਸਿੰਘ, ਹੈਪੀ ਦਾਲਮ, ਇੰਦਰਜੀਤ ਸਿੰਘ, ਅਰਵਿੰਦਰ ਸਿੰਘ, ਵਿੱਕੀ ਨਾਹਰ, ਪੰਕਜ ਕੁਮਾਰ, ਰਕੇਸ਼ ਕੁਮਾਰ, ਰਾਜੇਸ਼ ਕੁਮਾਰ, ਪਲਵਿੰਦਰ ਸਿੰਘ ਕਾਹਲੋਂ, ਚਰਨਜੀਤ ਕੌਰ, ਸੁਦੇਸ਼ ਕੁਮਾਰੀ, ਜਸਪਾਲ ਕੌਰ, ਸਰੋਜ ਬਾਲਾ ਆਦਿ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਅਗਲੀ ਖ਼ਬਰ ਸਾਬਕਾ ਚੇਅਰਮੈਨ ਸਵ: ਚਰਨਜੀਤ ਖੋਸਲਾ ਨੂੰ 13ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ
Ad Position 24