15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-02-2026
ਬਟਾਲਾ, 21 ਫਰਵਰੀ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ, ਜਿਸ ਦਾ ਆਰੰਭ ਕਾਲਜ ਪਿ੍ੰਸੀਪਲ ਡਾ. ਚਰਨਜੀਤ ਸਿੰਘ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਮਹਾਨਤਾ ਇਸ ਦੀ ਵਿਸ਼ਵ ਵਿਆਪੀ ਪਹੁੰਚ ਤੋਂ ਹੀ ਸਹਿਜੇ ਹੀ ਹੋ ਜਾਂਦੀ ਹੈ | ਸਾਨੂੰ ਵੱਧ ਤੋਂ ਵੱਧ ਆਪਣੀ ਭਾਸ਼ਾ ਨੂੰ ਪ੍ਰਫੁੱਲਤ ਕਰਨਾ ਚਾਹੀਦਾ ਹੈ | ਮਾਤ ਭਾਸ਼ਾ ਨਾਲ ਸੰਬੰਧਿਤ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ 3 ਦਿਨ ਸਾਹਿਤਕ ਪ੍ਰੋਗਰਾਮ ਕਰਵਾਏ ਗਏ | ਪਹਿਲੇ ਦਿਨ ਸੁੰਦਰ ਲਿਖਾਈ ਕੈਲੀਗ੍ਰਾਫੀ ਤੇ ਪ੍ਰਸ਼ਨੋਤਰੀ, ਦੂਜੇ ਦਿਨ ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਤੀਜੇ ਦਿਨ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸੁੰਦਰ ਲਿਖਾਈ ਮੁਕਾਬਲੇ ਵਿਚ ਪਹਿਲਾ ਸਥਾਨ ਪਰਮਿੰਦਰ ਕੌਰ, ਦੂਜਾ ਸਥਾਨ ਨਵਨੀਤ ਕੌਰ, ਤੀਜਾ ਸਥਾਨ ਸੁਖਦੀਪ ਕੌਰ ਤੇ ਮਨਪ੍ਰੀਤ ਕੌਰ, ਕੈਲੀਗ੍ਰਾਫ਼ੀ ਮੁਕਾਬਲੇ ਵਿਚ ਤਰਨਪ੍ਰੀਤ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਤੇ ਸੁਖਦੀਪ ਕੌਰ ਨੇ ਤੀਸਰਾ, ਕੈਲੀਗ੍ਰਾਫ਼ੀ ਮੁਕਾਬਲੇ ਵਿਚ ਤਰਨਪ੍ਰੀਤ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ ਸੁਖਦੀਪ ਕੌਰ ਨੇ ਤੀਜਾ, ਕਵਿਤਾ ਮੁਕਾਬਲੇ ਵਿਚ ਪਹਿਲਾ ਸਥਾਨ ਸੁਖਦੀਪ ਕੌਰ, ਦੂਜਾ ਪਵਨਦੀਪ ਕੌਰ, ਤੀਜਾ ਸਥਾਨ ਤਰਨਪ੍ਰੀਤ ਕੌਰ ਤੇ ਜਸਪ੍ਰੀਤ ਕੌਰ ਅਤੇ ਭਾਸ਼ਣ ਮੁਕਾਬਲੇ ਵਿਚ ਪਹਿਲਾ ਸਥਾਨ ਜਸਕਰਨ ਸਿੰਘ, ਦੂਜਾ ਸਥਾਨ ਸੁਖਦੀਪ ਕੌਰ ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਨੇ ਹਾਸਲ ਕੀਤਾ | ਇਸ ਮੌਕੇ ਪੰਜਾਬੀ ਵਿਭਾਗ ਮੁਖੀ ਡਾ. ਗੁਰਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਆਨ, ਬਾਣ ਅਤੇ ਸ਼ਾਨ ਹੈ | ਡਾ. ਹਰਮੀਤ ਕੌਰ ਨੇ ਕਿਹਾ ਹੈ ਸਾਨੂੰ ਹਮੇਸ਼ਾ ਹੀ ਪੰਜਾਬੀ ਦੀ ਬਿਹਤਰੀ ਲਈ ਵੱਧ ਤੋਂ ਵੱਧ ਪ੍ਰਯੋਗ ਕਰਨੇ ਚਾਹੀਦੇ ਹਨ | ਪ੍ਰੋ. ਵਿਸ਼ਵਜੀਤ ਸਿੰਘ ਨੇ ਕਵਿਤਾ ਰਾਹੀਂ ਪੰਜਾਬੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਪ੍ਰੋ. ਨਵਦੀਪ ਕੌਰ ਨੇ ਨਾਟਕ ਦੇ ਹਵਾਲੇ ਨਾਲ ਪੰਜਾਬੀ ਭਾਸ਼ਾ ਦੀ ਸਮਰੱਥਾ ਬਾਰੇ ਦੱਸਿਆ | ਇਸ ਮੌਕੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਪ੍ਰੋ. ਨਵਤੇਜ ਕੌਰ ਬੇਦੀ, ਪ੍ਰੋ. ਸ਼ਹਿਬਾਜ਼ਦੀਪ ਸਿੰਘ, ਪ੍ਰੋ. ਕਵਲਜੀਤ ਕੌਰ, ਪ੍ਰੋ. ਗੁਰਦੀਪ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਦਵਿੰਦਰ ਕੌਰ, ਪ੍ਰੋ. ਅੰਮਿ੍ਤਪਾਲ ਸਿੰਘ, ਪ੍ਰੋ. ਨਰਿੰਦਰ ਕੌਰ, ਪ੍ਰੋ. ਹਰਸੀਰਤ ਕੌਰ, ਪ੍ਰੋ. ਅਮਨਦੀਪ ਕੌਰ (ਇਕਨਾਮਿਕਸ), ਪ੍ਰੋ. ਨੇਹਾ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਸਿਮਰਨਜੀਤ ਕੌਰ, ਕਾਲਜ ਸੁਪਰੀਡੈਂਟ ਗੁਰਭੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਕਾਦੀਆਂ ਅਧੀਨ ਆਉਂਦੇ ਨਿਕਾਸੀ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਸੜਕਾਂ 'ਤੇ ਫ਼ਿਰ ਰਿਹਾ ਅਗਲੀ ਖ਼ਬਰ ਈ.ਟੀ.ਟੀ. ਅਧਿਆਪਕ ਯੂਨੀਅਨ ਅੱਜ ਕਰੇਗੀ ਸਿੱਖਿਆ ਮੰਤਰੀ ਦੇ ਹਲਕੇ ਵਿਚ ਟੈੱਟ ਵਿਰੁੱਧ ਵੱਡੀ ਰੋਸ ਰੈਲੀ- ਆਗੂ
Ad Position 24