17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 22-02-2026
ਨਰੋਟ ਜੈਮਲ ਸਿੰਘ, 21 ਫਰਵਰੀ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਵਲੋਂ ਪਿ੍ੰਸੀਪਲ ਡਾ: ਅਰਪਨਾ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਦਾ ਆਯੋਜਨ ਕਰ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਰੈਡ ਆਰਟ ਥੀਏਟਰ ਗਰੁੱਪ ਦੇ ਮੈਂਬਰਾਂ ਨੇ ਨਸ਼ਿਆਂ ਖ਼ਿਲਾਫ਼ ਨੁੱਕੜ ਨਾਟਕ ਪੇਸ਼ ਕੀਤਾ | ਵਿਸ਼ਵ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਇਸ ਨੁੱਕੜ ਨਾਟਕ ਨੂੰ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਅਤੇ ਵਾਤਾਵਰਨ, ਜੰਗਲ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਲੋਂ ਵੀ ਸਮਰਥਨ ਪ੍ਰਾਪਤ ਹੋਇਆ ਹੈ | ਇਸ ਨਾਟਕ ਦਾ ਸਿਰਲੇਖ ਨਾਟਕਕਾਰ ਦੀਪ ਜਗਦੀਪ ਦਾ ਲਿਖਿਆ ਹੋਇਆ ਹੈ | ਪਿ੍ੰਸੀਪਲ ਅਰਪਨਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰੇਰਨਾ ਅਧੀਨ ਇਸ ਨੁੱਕੜ ਨਾਟਕ ਨੇ ਬਹੁਤ ਦਿਲਕਸ਼ ਤੇ ਹਸਾਉਣੇ ਅੰਦਾਜ਼ ਨਾਲ ਵਿਦਿਆਰਥੀਆਂ ਅੰਦਰ ਨਸ਼ਿਆਂ ਵਿਰੁੱਧ ਯੁੱਧ ਲੜਨ ਦੀ ਇੱਛਾ ਸ਼ਕਤੀ ਪੈਦਾ ਕੀਤੀ | ਇਸ ਨਾਟਕ ਦਾ ਉਦੇਸ਼ ਇਹ ਸੀ ਕਿ ਜੇਕਰ ਅਸੀਂ ਇਕ ਮਜ਼ਬੂਤ ਅਤੇ ਨਿਰੋਗ ਰਾਸ਼ਟਰ ਦਾ ਨਿਰਮਾਣ ਕਰਨਾ ਹੈ ਤਾਂ ਸਾਨੂੰ ਹਰ ਪ੍ਰਕਾਰ ਦੇ ਨਸ਼ਿਆਂ ਨੂੰ ਜੜੋਂ ਉਖਾੜਨਾ ਪਵੇਗਾ | ਇਸ ਲਈ ਜ਼ਰੂਰੀ ਹੈ ਕਿ ਸਭ ਤੋਂ ਪਹਿਲਾਂ ਅਸੀਂ ਖੁਦ ਇਸ ਪ੍ਰਤੀ ਜਾਗਰੂਕ ਹੋਈਏ ਅਤੇ ਹਰੇਕ ਵਿਅਕਤੀ ਇਸ ਨੂੰ ਜ਼ਿੰਮੇਵਾਰੀ ਸਮਝਦੇ ਹੋਏ ਸਮਾਜ ਦੇ ਹਰ ਵਰਗ ਵਿਚ ਨਸ਼ੇ ਦੀ ਭੈੜੀ ਲਤ ਨੂੰ ਖਤਮ ਕਰੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ 'ਚ ਨਵੀਂ ਸੋਚ ਨੂੰ ਪ੍ਰੋਤਸਾਹਿਤ ਕਰਦੇ ਹਨ ਅਤੇ ਭਵਿੱਖ ਵਿਚ ਨੌਜਵਾਨਾਂ ਨੂੰ ਭੈੜੀਆਂ ਆਦਤਾਂ ਤੋਂ ਬਚਣ ਲਈ ਮਾਨਸਿਕ ਤੌਰ 'ਤੇ ਮਜ਼ਬੂਤੀ ਪ੍ਰਦਾਨ ਕਰਦੇ ਹਨ | ਜਿਸ ਨਾਲ ਕਿ ਉਹ ਆਪਣੀ ਜ਼ਿੰਦਗੀ ਵਿਚ ਸਿਹਤਮੰਦ ਅਤੇ ਸੂਝਵਾਨ ਨਾਗਰਿਕ ਬਣਨ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂ ਵਿਦਿਆਲਿਆ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਅਗਰਵਾਲ ਸਭਾ ਪਠਾਨਕੋਟ ਨੇ ਕਾਲਜ ਨੂੰ ਕੰਪਿਊਟਰ ਕੀਤੇ ਭੇਟ
Ad Position 24