ਨੌਸ਼ਹਿਰਾ ਮੱਝਾ ਸਿੰਘ, 22 ਨਵੰਬਰ (ਰਵੀ ਭਗਤ)-ਨੈਸ਼ਨਲ ਹਾਈਵੇ 'ਤੇ ਪਿੰਡ ਚੌਧਰਪੁਰ ਸਮੇਤ ਨੇੜਲੇ ਪਿੰਡਾਂ ਦੇ ਲੋਕਾਂ ਨੇ ਪਿੰਡ ਚੌਧਰਪੁਰ ਤੇ ਬਿਧੀਪੁਰ ਬਾਈਪਾਸ ਮੌੜ 'ਤੇ ਬਣੇ ਅਣ-ਅਧਿਕਾਰਤ ਕੱਟਾਂ ਕਾਰਨ ਜਿੱਥੇ ਪਿੰਡਾਂ ਦੇ ਵਾਸੀਆਂ ਤੇ ਹੋਰ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਨਿੱਤ ਕਈ ਭਿਆਨਕ ਹਾਦਸੇ ਵਾਪਰਨ ਕਾਰਨ ਜਾਨੀ ਤੇ ਮਾਲੀ ਨੁਕਸਾਨ ਦੀਆਂ ਖ਼ਬਰਾਂ ਵੀ ਮਿਲਦੀਆਂ ਹਨ | ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ ਦੇ ਇਸ ਅਣ-ਅਧਿਕਾਰਤ ਕੱਟਾਂ ਕਰ ਕੇ ਸੜਕ ਦੁਰਘਟਨਾ 'ਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ | ਦੱਸਣਯੋਗ ਹੈ ਕਿ ਪਿੰਡ ਬਿਧੀਪੁਰ ਤੇ ਚੌਧਰਪੁਰ ਨੈਸ਼ਨਲ ਹਾਈਵੇ 'ਤੇ ਬਣੇ ਅਣ-ਅਧਿਕਾਰਤ ਕੱਟਾਂ ਕਾਰਨ ਸੈਂਕੜੇ ਹਾਦਸੇ ਵਾਪਰ ਚੁੱਕੇ ਹਨ ਤੇ ਇਲਾਕਾ ਵਾਸੀਆਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਲਿਖਤੀ ਰੂਪ ਵਿਚ ਸੂਚਿਤ ਕੀਤਾ ਗਿਆ ਹੈ, ਪਰ ਪ੍ਰਸ਼ਾਸਨ ਕੁੰਬਕਰਨੀ ਨੀਂਦਰੇ ਸੁੱਤਾ ਪਿਆ ਹੈ | ਇਲਾਕਾ ਵਾਸੀਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਕੋਈ ਸੁਰੱਖਿਅਤ ਰਸਤਾ ਬਣਾ ਕੇ ਲੋਕਾਂ ਨੂੰ ਨਿੱਤ ਵਾਪਰ ਰਹੇ ਹਾਦਸਿਆਂ ਤੋਂ ਰਾਹਤ ਦਿੱਤੀ ਜਾਵੇ! ਇਸ ਮੌਕੇ ਸਾਬਕਾ ਸਰਪੰਚ ਦੀਦਾਰ ਸਿੰਘ ਚੌਧਰਪੁਰ, ਸ਼ਿਵਦੇਵ ਸਿੰਘ, ਭਾਈ ਵੱਸਣ ਸਿੰਘ ਜਫ਼ਰਵਾਲ, ਸਾ. ਸਰਪੰਚ ਬਲਵੰਤ ਸਿੰਘ ਬਿਧੀਪੁਰ, ਐਡ. ਨਗਿੰਦਰ ਸਿੰਘ ਸਿੱਧਵਾਂ, ਇੰਸਪੈਕਟਰ ਲਖਵਿੰਦਰ ਸਿੰਘ, ਬਾਬਾ ਨਿਸ਼ਾਨ ਸਿੰਘ ਚੌਧਰਪੁਰ, ਜਸਬੀਰ ਸਿੰਘ, ਗੁਰਦੇਵ ਸਿੰਘ, ਮੋਹਣ ਸਿੰਘ, ਤਰਲੋਕ ਸਿੰਘ, ਹਰਪਾਲ ਸਿੰਘ, ਅਮਰ ਮਸੀਹ, ਸਾਗਰ ਸਿੰਘ ਹਰਸੀਆਂ, ਨਿਰਮਲ ਸਿੰਘ ਬਿਧੀਪੁਰ, ਕੁਲਵਿੰਦਰ ਸਿੰਘ, ਪਿ੍ਤਪਾਲ ਸਿੰਘ ਹੈਪੀ, ਗੁਰਮੀਤ ਸਿੰਘ, ਨੰਬਰਦਾਰ ਪਰਵਾਨ ਸਿੰਘ ਬਿਧੀਪੁਰ, ਸਤਨਾਮ ਸਿੰਘ ਜਫ਼ਰਵਾਲ, ਅਵਤਾਰ ਸਿੰਘ, ਕੇਵਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |