29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪੁਰਾਣਾ ਸ਼ਾਲਾ ਵਿਖੇ 32 ਲੱਖ ਦੀ ਲਾਗਤ ਨਾਲ ਆਧੁਨਿਕ ਸਟੇਡੀਅਮ ਦਾ ਕਾਰਜ ਆਰੰਭ

Ad Position 21
No active advertisement
ਅਜੀਤ ਡੈਸਕ 23-02-2026
ਗੁਰਦਾਸਪੁਰ, 22 ਫਰਵਰੀ (ਅਸ਼ੋਕ ਸ਼ਰਮਾ)-ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਕਸਬਾ ਪੁਰਾਣਾ ਸ਼ਾਲਾ ਵਿਖੇ ਪਿੰਡ ਦੇ ਸਰਪੰਚ ਤੇ ਚੇਅਰਮੈਨ ਮਾਰਕੀਟ ਕਮੇਟੀ ਦੀਨਾਨਗਰ ਬਲਜੀਤ ਸਿੰਘ ਖ਼ਾਲਸਾ ਵਲੋਂ ਪਿੰਡ 'ਚ 32 ਲੱਖ ਰੁਪਏ ਦੀ ਲਾਗਤ ਨਾਲ ਇਕ ਏਕੜ ਵਿਚ ਆਧੁਨਿਕ ਸਟੇਡੀਅਮ ਤੋਂ ਇਲਾਵਾ 12 ਲੱਖ ਦੀ ਲਾਗਤ ਨਾਲ ਸੀਵਰੇਜ ਤੇ ਸੁੰਦਰ ਪਾਰਕ ਦੀ ਉਸਾਰੀ ਦਾ ਕਾਰਜ ਆਰੰਭ ਕਰ ਦਿੱਤਾ ਗਿਆ ਹੈ | ਗੱਲਬਾਤ ਕਰਦਿਆਂ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਉਹ ਪਿੰਡ ਦੀ ਨੁਹਾਰ ਬਦਲਣ ਲਈ ਵਚਨਬੱਧ ਹਨ ਤੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਇਲਾਕੇ 'ਚ ਵਿਕਾਸ ਕਾਰਜਾਂ ਦੀ ਝੜੀ ਲੱਗੀ ਹੋਈ ਹੈ | ਜਿਸ ਤਹਿਤ ਪਿੰਡ ਅੰਦਰ ਆਧੁਨਿਕ ਸਟੇਡੀਅਮ ਤੋਂ ਇਲਾਵਾ ਸੀਵਰੇਜ, ਪਾਰਕ ਦੀ ਉਸਾਰੀ ਦੇ ਨਾਲ ਨਾਲ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ ਕਰਕੇ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਿਹਤ, ਸਿੱਖਿਆ ਤੋਂ ਇਲਾਵਾ ਹੁਣ ਖੇਡਾਂ ਨੰੂ ਪ੍ਰਫੁੱਲਿਤ ਕਰਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ | ਜਿਸ ਤਹਿਤ ਪਿੰਡਾਂ ਅੰਦਰ ਆਧੁਨਿਕ ਖੇਡ ਸਟੇਡੀਅਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੰੂ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਨਾਲ ਨਾਲ ਪੜ੍ਹੇ ਲਿਖੇ ਨੌਜਵਾਨਾਂ ਨੰੂ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸਰਕਾਰ ਵਲੋਂ ਮਿਸਾਲ ਕਾਇਮ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਸ਼ਹੀਦ ਭਾਈ ਤਾਰਾ ਸਿੰਘ ਜੀਵਾਂ ਤੇ ਸ਼ਹੀਦ ਸਿੰਘਾਂ ਦੀ ਯਾਦ 'ਚ ਸ਼ਹੀਦੀ ਸ਼ਤਾਬਦੀ ਸਮਾਗਮ ਕਰਵਾਇਆ
Ad Position 24