29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਹੋਲੇ ਮਹੱਲੇ ਨੰੂ ਸਮਰਪਿਤ ਪਿੰਡ ਤੁੰਗ ਤੋਂ ਚੱਲੇ ਨਗਰ ਕੀਰਤਨ ਦਾ ਮੁਹੱਲਾ ਪ੍ਰੇਮ ਨਗਰ ਨਿਵਾਸੀਆਂ ਤੇ ਦੁਕਾਨਦਾਰਾਂ ਨੇ ਕੀਤਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 23-02-2026
ਗੁਰਦਾਸਪੁਰ, 22 ਫਰਵਰੀ (ਚੱਕਰਾਜਾ)-ਹੋਲੇ ਮਹੱਲੇ ਨੰੂ ਸਮਰਪਿਤ ਪਿੰਡ ਤੁੰਗ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਗਏ 68ਵੇਂ ਨਗਰ ਕੀਰਤਨ ਦਾ ਗੁਰਦਾਸਪੁਰ ਸ਼ਹਿਰ ਦੇ ਮੁਹੱਲਾ ਪ੍ਰੇਮ ਨਗਰ ਪਹੁੰਚਣ 'ਤੇ ਸ਼ਹਿਰ ਦੇ ਦੁਕਾਨਦਾਰਾਂ ਤੇ ਮੁਹੱਲਾ ਨਿਵਾਸੀਆਂ ਨੇ ਭਰਵਾਂ ਸਵਾਗਤ ਕੀਤਾ | ਨਵਦੀਪ ਸਿੰਘ ਤੁੰਗ ਦੀ ਅਗਵਾਈ ਵਿਚ ਦੁਕਾਨਦਾਰਾਂ ਨੇ ਫੁੱਲਾਂ ਦੀ ਵਰਖਾ ਕੀਤੀ ਤੇ ਪੰਜ ਪਿਆਰਿਆਂ ਨੰੂ ਸਿਰੋਪੇ ਪਾ ਕੇ ਸਨਮਾਨਿਤ ਕਰਕੇ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ ਹੈ | ਇਸ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ | ਐਡਵੋਕੇਟ ਅਮਰਜੀਤ ਸਿੰਘ ਕਲਸੀ, ਗੁਰਪਾਲ ਸਿੰਘ, ਭੁਪਿੰਦਰ ਸਿੰਘ ਸੋਹਲ, ਤਰਸੇਮ ਸਿੰਘ, ਚਰਨਜੀਤ ਸਿੰਘ, ਰਮੇਸ਼ ਕੁਮਾਰ ਘੋਗਾ, ਨਕਸਪ੍ਰੀਤ ਸਿੰਘ, ਸਾਹਿਬ ਸਿੰਘ, ਗੁਰਬਖ਼ਸ਼ ਸਿੰਘ, ਮਠਾਰੂ ਸਾਹਿਬ, ਰਜੇਸ਼ ਕੁਮਾਰ ਅਤੇ ਬੱਬੂ ਨੇ ਦੱਸਿਆ ਕਿ ਬੀਬੀ ਸਿਮਰਨ ਕੌਰ ਦੀ ਹਾਜ਼ਰੀ ਵਿਚ ਬੀਬੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਮੌਕੇ ਸ਼ਹਿਰ ਵਾਸੀਆਂ ਨੇ ਲੱਡੂਆਂ ਦਾ ਪ੍ਰਸ਼ਾਦ ਦੇ ਤੌਰ ਕਈ ਕਿਸਮ ਦੇ ਪਕਵਾਨ ਦਾ ਪ੍ਰਸ਼ਾਦ ਸੰਗਤਾਂ ਵਿਚ ਵੰਡਿਆ ਗਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਵੀ ਪ੍ਰਾਪਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਪ੍ਰਦੀਪ ਸਿੰਘ ਖ਼ਾਲਸਾ ਦੀ ਬਰਸੀ ਮਨਾਈ ਅਗਲੀ ਖ਼ਬਰ ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਸੰਬੰਧ ਵਿਚ ਵਿਚਾਰ ਗੋਸ਼ਟੀ ਅਤੇ ਕਵੀ ਦਰਬਾਰ ਕਰਵਾਇਆ
Ad Position 24