29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਭਾਈ ਜੁਗਰਾਜ ਸਿੰਘ ਲਾਲਾਨੰਗਲ ਵਲੋਂ ਸ਼ੋਭਾ ਯਾਤਰਾ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 23-02-2026
ਫ਼ਤਹਿਗੜ੍ਹ ਚੂੜੀਆਂ, 22 ਫਰਵਰੀ (ਅਵਤਾਰ ਸਿੰਘ ਰੰਧਾਵਾ)-ਫ਼ਤਹਿਗੜ੍ਹ ਚੂੜੀਆਂ ਤੋਂ ਸ਼੍ਰੀ ਬਾਵਾ ਲਾਲ ਜੀ ਧਿਆਨਪੁਰ ਧਾਮ ਨੂੰ ਜਾਣ ਵਾਲੀ ਯਾਤਰਾ ਦਾ ਰਸਤੇ ਵਿਚ ਪੈਂਦੇ ਵੱਖ-ਵੱਖ ਪਿੰਡਾਂ ਦੇ ਅੱਡਿਆਂ ਉੱਪਰ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸੇ ਤਰ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾਨੰਗਲ ਵਲੋਂ ਵੀ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਭਾਈ ਲਾਲਾਨੰਗਲ ਨੇ ਕਿਹਾ ਕਿ ਸ੍ਰੀ ਬਾਬਾ ਲਾਲ ਦਿਆਲ ਜੀ ਮਹਾਨ ਤਪੱਸਵੀ ਸਨ, ਜਿਸ ਕਰ ਕੇ ਉਨ੍ਹਾਂ ਪ੍ਰਤੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿਚ ਵੱਡੀ ਆਸਥਾ ਪ੍ਰਗਟਾਈ ਜਾਂਦੀ ਹੈ | ਇਸ ਮੌਕੇ ਉਨ੍ਹਾਂ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਜੁਗਰਾਜ ਸਿੰਘ ਲਾਲਾਨੰਗਲ ਵਲੋਂ ਸ਼ੋਭਾ ਯਾਤਰਾ ਦਾ ਸਵਾਗਤ ਅਗਲੀ ਖ਼ਬਰ ਸਮਾਜ ਸੇਵਕ ਬੇਦੀ ਪਰਿਵਾਰ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਜਥੇ. ਛੋਟੇਪੁਰ ਦਾ ਸਨਮਾਨ
Ad Position 24