29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਭਾਈ ਜੁਗਰਾਜ ਸਿੰਘ ਲਾਲਾਨੰਗਲ ਵਲੋਂ ਸ਼ੋਭਾ ਯਾਤਰਾ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 23-02-2026
ਫ਼ਤਹਿਗੜ੍ਹ ਚੂੜੀਆਂ, 22 ਫਰਵਰੀ (ਅਵਤਾਰ ਸਿੰਘ ਰੰਧਾਵਾ)-ਫ਼ਤਹਿਗੜ੍ਹ ਚੂੜੀਆਂ ਤੋਂ ਸ਼੍ਰੀ ਬਾਵਾ ਲਾਲ ਜੀ ਧਿਆਨਪੁਰ ਧਾਮ ਨੂੰ ਜਾਣ ਵਾਲੀ ਯਾਤਰਾ ਦਾ ਰਸਤੇ ਵਿਚ ਪੈਂਦੇ ਵੱਖ-ਵੱਖ ਪਿੰਡਾਂ ਦੇ ਅੱਡਿਆਂ ਉੱਪਰ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸੇ ਤਰ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾਨੰਗਲ ਵਲੋਂ ਵੀ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਭਾਈ ਲਾਲਾਨੰਗਲ ਨੇ ਕਿਹਾ ਕਿ ਸ੍ਰੀ ਬਾਬਾ ਲਾਲ ਦਿਆਲ ਜੀ ਮਹਾਨ ਤਪੱਸਵੀ ਸਨ, ਜਿਸ ਕਰ ਕੇ ਉਨ੍ਹਾਂ ਪ੍ਰਤੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿਚ ਵੱਡੀ ਆਸਥਾ ਪ੍ਰਗਟਾਈ ਜਾਂਦੀ ਹੈ | ਇਸ ਮੌਕੇ ਉਨ੍ਹਾਂ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਾਈਵੇਅ ਲਈ ਐਕਵਾਇਰ ਕੀਤੀ ਸਕੂਲ ਦੀ ਇਮਾਰਤ ਦੇ ਪੈਸੇ ਨਾ ਪੈਣ ਕਰ ਕੇ ਗ੍ਰਾਮ ਪੰਚਾਇਤ ਹੋ ਰਹੀ ਖੱਜਲ-ਖੁਆਰ ਅਗਲੀ ਖ਼ਬਰ ਭਾਈ ਜੁਗਰਾਜ ਸਿੰਘ ਲਾਲਾਨੰਗਲ ਵਲੋਂ ਸ਼ੋਭਾ ਯਾਤਰਾ ਦਾ ਸਵਾਗਤ
Ad Position 24