ਡੇਰਾ ਬਾਬਾ ਨਾਨਕ, 22 ਫਰਵਰੀ (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)-ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਪਿੰਡ ਅਗਵਾਨ, ਕਾਦੀਆਂ, ਗੱੁਜਰਾਂ, ਸ਼ਕਰੀ, ਸ਼ਾਹਪੁਰ ਗੋਰਾਇਆ-1 ਅਤੇ ਸ਼ਾਹਪੁਰ ਗੋਰਾਇਆ-2 ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮੈਨੂੰ ਵਿਧਾਇਕ ਬਣਾ ਕੇ ਜੋ ਸੇਵਾ ਦਿੱਤੀ ਗਈ ਹੈ, ਉਸ ਸਦਕਾ ਹੀ ਉਹ ਹਲਕੇ ਦਾ ਵਿਕਾਸ ਕਰਨ ਵਿਚ ਲੱਗੇ ਹੋਏ ਹਨ, ਚਾਹੇ ਉਹ ਸੜਕਾਂ ਦੇ ਸੁਧਾਰ ਦੀ ਗੱਲ ਹੋਵੇ ਜਾਂ ਹੋਰ ਵਿਕਾਸ ਕਾਰਜਾਂ ਦੀ | ਮੇਰੀ ਹਮੇਸ਼ਾ ਇਹੀ ਕੋਸ਼ਿਸ ਰਹਿੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਹੇਵੇ ਤੇ ਹਲਕੇ ਦਾ ਸਰਬਪੱਖੀ ਵਿਕਾਸ ਹੋਵੇ, ਜਿਸ ਲਈ ਉਹ ਹਮੇਸ਼ਾ ਯਤਨਸ਼ੀਲ ਹਨ | ਉਨ੍ਹਾਂ ਦੁਹਰਾਇਆ ਕਿ ਹਲਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪੁੱਜਦਾ ਕਰਨ ਲਈ ਵਚਨਬੱਧ ਹਨ | ਸ: ਰੰਧਾਵਾ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਅੰਦਰ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੋਰ ਵਿਕਾਸ ਕੰਮਾਂ ਬਾਰੇ ਚਰਚਾ ਵੀ ਕੀਤੀ | ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਅਗਵਾਨ, ਸਾ. ਸਰਪੰਚ ਨਿਰਮਲ ਸਿੰਘ, ਲਵਪ੍ਰੀਤ ਸਿੰਘ ਪੀ.ਏ., ਮੇਜਰ ਸਿੰਘ ਠੇਠਰਕੇ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜ਼ੂਦ ਸਨ |