ਘੁਮਾਣ, 22 ਫ਼ਰਵਰੀ (ਬੰਮਰਾਹ)-ਬ੍ਰਹਮ ਗਿਆਨੀ ਸੁਵਾਮੀ ਸਰੂਪਾ ਨੰਦ ਦੀ ਪਵਿੱਤਰ ਯਾਦ ਨੂੰ ਸਮਰਪਿਤ 29ਵਾਂ ਸਾਲਾਨਾ ਭੰਡਾਰਾ ਤਪ ਅਸਥਾਨ ਪਿੰਡ ਮੰਡ ਨੇੜੇ ਘੁਮਾਣ ਵਿਖੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ | ਸਾਲਾਨਾ ਭੰਡਾਰੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਦੇ ਭੋਗ ਪੈਣ ਉਪਰੰਤ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਪ੍ਰਸਿੱਧ ਰਾਗੀ ਭਾਈ ਗੁਰਪ੍ਰੀਤ ਸਿੰਘ ਬੱਲੜਵਾਲ ਤੇ ਜਲੰਧਰ ਵਾਲੇ, ਬਾਬਾ ਗੁਲਜ਼ਾਰ ਸਿੰਘ ਨਾਨਕਸਰ ਵਾਲੇ, ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲੇ, ਕਵੀਸ਼ਰੀ ਜਥਾ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਸਠਿਆਲੇ ਵਾਲੇ, ਭਾਈ ਰਣਜੀਤ ਸਿੰਘ ਬੱਲੜਵਾਲ ਵਾਲੇ ਅਤੇ ਨਿਰਮਲ ਸਿੰਘ ਨਿੰਮਾ ਬੋਬਾਂਵਾਲਾ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਇਸ ਦੌਰਾਨ ਦੇਸ਼ ਦੇ ਕੋਨੇ-ਕੋਨੇ ਤੋਂ ਪਹੁੰਚੇ ਸੰਤਾਂ-ਮਹਾਂਪੁਰਖਾਂ ਦਾ ਸਵਾਮੀ ਗੁਰਬਖਸ਼ ਦੇਵੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਉਨ੍ਹਾਂ ਨੇ ਭੰਡਾਰੇ ਦੌਰਾਨ ਪਹੁੰਚੀਆਂ ਸੰਗਤਾਂ ਅਤੇ ਵੱਖ-ਵੱਖ ਸਹਿਯੋਗੀ ਸੰਸਥਾਵਾਂ ਤੇ ਵਿਸ਼ੇਸ਼ ਤੌਰ 'ਤੇ ਐਨ.ਆਰ.ਆਈ. ਵੀਰਾਂ ਦਾ ਧੰਨਵਾਦ ਕੀਤਾ | ਭੰਡਾਰੇ ਨੂੰ ਮੁੱਖ ਰੱਖਦਿਆਂ ਪਿਛਲੇ ਕਈ ਦਿਨ੍ਹਾਂ ਤੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਕਿ੍ਸ਼ਨਾ ਨੰਦ, ਬਾਬਾ ਰਾਮਦਾਸ, ਬਾਬਾ ਪ੍ਰੇਮ ਦਾਸ, ਬਾਬਾ ਸੁਖਦੇਵ ਮੁਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |