01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਭਾਜਪਾ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮੁਹਿੰਮ 2026 ਤਹਿਤ ਵਰਕਸ਼ਾਪ

Ad Position 21
No active advertisement
ਅਜੀਤ ਡੈਸਕ 23-02-2026
ਬਟਾਲਾ, 22 ਫਰਵਰੀ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦਫ਼ਤਰ ਬਟਾਲਾ ਵਿਖੇ 'ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮੁਹਿੰਮ 2026' ਦੀ ਵਰਕਸ਼ਾਪ ਲਗਾਈ ਗਈ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੇ ਕੀਤੀ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਨਰੇਸ਼ ਸ਼ਰਮਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਿਖਲਾਈ ਬਹੁਤ ਜ਼ਰੂਰੀ ਹੈ | ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੇ ਕਿਹਾ ਕਿ 'ਅਸੀਂ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਸਿਧਾਂਤਾਂ ਨੂੰ ਅਪਨਾ ਕੇ ਪਾਰਟੀ ਨੂੰ ਅੱਜ ਦੇ ਸਮੇਂ ਵਿਚ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਾਂ | ਅਸੀਂ ਆਪਣੇ ਵਰਕਰਾਂ ਨੂੰ ਸਿਖਲਾਈ ਦੇ ਕੇ ਪਾਰਟੀ ਨੂੰ ਨਵੀਂ ਦਿਸ਼ਾ ਦੇਣਾ ਚਾਹੁੰਦੇ ਹਾਂ | ਇਸ ਮੌਕੇ ਜਨਰਲ ਸੈਕਟਰੀ ਰੋਸ਼ਨ ਲਾਲ, ਜ਼ਿਲ੍ਹਾ ਜਨਰਲ ਸੈਕਟਰੀ ਲਾਜਵੰਤ ਸਿੰਘ ਲਾਟੀ, ਪੰਜਾਬ ਮਹਿਲਾ ਮੋਰਚਾ ਜਨਰਲ ਸੈਕਟਰੀ ਅੰਬਿਕਾ ਖੰਨਾ, ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ, ਬਲਜਿੰਦਰ ਸਿੰਘ ਦਕੋਹਾ, ਪੰਕਜ ਮਹਾਜਨ, ਪੰਜਾਬ ਕਾਰਿਆ ਕਰਨੀ ਮੈਂਬਰ ਭੂਸ਼ਣ ਬਜਾਜ, ਸ਼ਕਤੀ ਸ਼ਰਮਾ, ਬਲਵਿੰਦਰ ਕੁਮਾਰ ਮਹਿਤਾ, ਦੀਪਕ ਜੋਸ਼ੀ, ਤਰਲੋਕ ਚੰਦ, ਕਸ਼ਮੀਰ ਸਿੰਘ, ਨਵਤੇਜ ਸਿੰਘ, ਗੁਰਸੇਵਕ ਸਿੰਘ, ਸੋਨੀਆ ਸ਼ਰਮਾ, ਕੁਸ਼ਲ ਮਲਹੋਤਰਾ, ਰਾਜ ਕੁਮਾਰ ਕਾਲੀ, ਅਮਿਤ ਸੋਢੀ, ਆਸ਼ੂ ਹਾਂਡਾ, ਸਤਵਿੰਦਰ ਸਿੰਘ, ਨਵਜੋਤ ਕੌਰ, ਸੂਰਜ ਪ੍ਰਕਾਸ਼, ਰਮਨ ਨੰਦਾ, ਜਤਿੰਦਰ ਕੁਮਾਰ, ਧਰਮਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਅਸ਼ੋਕ ਗੈਂਦ, ਵਿਜੇ ਮੱਟੂ, ਰਾਧਾ ਰਾਣੀ, ਹਰਪ੍ਰੀਤ ਸਿੰਘ ਬੇਦੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਖੇਡ ਉਤਸਵ ਮਨਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਦੀ ਅਗਵਾਈ 'ਚ ਪਿੰਡ ਧੀਰ ਵਿਚ 10 ਲੱਖ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਏ
Ad Position 24