01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਲੋਂ ਸਰਸਪੁਰ ਦੀ ਚਰਚ ਦਾ ਦੌਰਾ

Ad Position 21
No active advertisement
ਅਜੀਤ ਡੈਸਕ 23-02-2026
ਤਿੱਬੜ, 22 ਫਰਵਰੀ (ਭੁਪਿੰਦਰ ਸਿੰਘ ਬੋਪਾਰਾਏ)-ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵਲੋਂ ਪਿੰਡ ਸਰਸਪੁਰ ਦੀ ਚਰਚ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦਾ ਚਰਚ ਵਿਖੇ ਪਹੁੰਚਣ 'ਤੇ ਪਿੰਡ ਵਾਸੀਆਂ ਤੇ ਮਸੀਹ ਭਾਈਚਾਰੇ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਉਹ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਸਰਸਪੁਰ ਪਹੁੰਚੇ ਸਨ | ਪਿੰਡ ਦੇ ਨਵੇਂ ਬਣੇ ਚਰਚ ਵਿਖੇ ਪਹੁੰਚਣ 'ਤੇ ਪਿੰਡ ਵਾਸੀਆਂ ਤੇ ਮਸੀਹ ਭਾਈਚਾਰੇ ਵਲੋਂ ਉਨ੍ਹਾਂ ਨੰੂ ਜੀ ਆਇਆਂ ਕਿਹਾ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਦਰਵਾਜ਼ੇ ਸਭ ਲਈ ਖੁੱਲ੍ਹੇ ਹੋਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੰੂ ਸਰਕਾਰ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ, ਉਸ ਨੰੂ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਘੱਟ ਗਿਣਤੀ ਭਾਈਚਾਰੇ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਨਗੇ | ਇਸ ਮੌਕੇ ਲੋਧੀਪੁਰ ਦੇ ਸਰਪੰਚ ਮੇਜਰ ਸਿੰਘ, ਗੁਰਦੀਪ ਸਿੰਘ, ਮੰਗਤ ਮਸੀਹ, ਕਰਨੈਲ ਮਸੀਹ, ਪਾਲਾ ਮਸੀਹ, ਵਜ਼ੀਰ ਮਸੀਹ, ਲਵਜੋਤ, ਅਜੇ, ਵਿਜੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਕਾਲਜ ਫਾਰ ਵੁਮੈਨ ਗਾਹਲੜੀ ਦੀਆਂ 12 ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ 'ਚੋਂ ਪ੍ਰਾਪਤ ਕੀਤੇ ਵਜ਼ੀਫੇ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸਾਧੂਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ 'ਚ ਪਹਿਲਾ ਸਥਾਨ ਹਾਸਿਲ ਕੀਤਾ
Ad Position 24