25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਦੁਨੀਆਂ ਸੰਧੂ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 24-02-2026
ਬਟਾਲਾ, 23 ਫਰਵਰੀ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਪਿੰਡ ਵਾਸੀਆਂ ਦੀ ਸਹੂਲਤ ਲਈ ਵਿਕਾਸ ਕਾਰਜ ਜਾਰੀ ਹਨ | ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਦੁਨੀਆਂ ਸੰਧੂ ਵਿਖੇ ਲਿੰਕ ਸੜਕ ਦੀ ਉਸਾਰੀ ਲਈ ਨੀਂਹ ਪੱਥਰ ਰੱਖਣ ਉਪਰੰਤ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦੇ ਕੰਮ, ਪਿੰਡਾਂ 'ਚ ਗੰਦੇ ਪਾਣੀ ਦੀ ਸਮੱਸਿਆ ਵਾਸਤੇ ਸੀਵਰੇਜ ਪਾਉਣ ਦੇ ਕੰਮ, ਖੇਡ ਮੈਦਾਨ ਤਿਆਰ ਕਰਨ ਸਮੇਤ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਲੀਗਲ ਡਿਫੈਂਸ ਕੌਂਸਲ ਦੇ ਵਿਰੋਧ 'ਚ ਬਟਾਲਾ ਦੇ ਵਕੀਲਾਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਸਿੱਧ ਸ੍ਰੀ ਬਾਬਾ ਬਾਲਕ ਨਾਥ ਮੰਦਰ ਵਿਖੇ 56ਵੇਂ ਸਾਲਾਨਾ ਭੰਡਾਰੇ ਦੀਆਂ ਤਿਆਰੀਆਂ ਹੋਈਆਂ ਮੁਕੰਮਲ- ਗੱਦੀਨਸ਼ੀਨ ਭਗਤ ਕੁਨਾ...
Ad Position 24