26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-02-2026
ਗੁਰਦਾਸਪੁਰ, 23 ਫਰਵਰੀ (ਪੰਕਜ ਸ਼ਰਮਾ)-ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਯਸ਼ਪਾਲ ਥਾਪਾ ਦੀ ਪ੍ਰਧਾਨਗੀ ਹੇਠ ਜਨਰਲ ਸੈਕਟਰੀ ਆਲ ਇੰਡੀਆ ਤੇ ਉਪ ਪ੍ਰਧਾਨ ਹਰਬੰਸ ਸਿੰਘ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ 8 ਮਾਰਚ ਨੰੂ ਸਾਬਕਾ ਸੀ.ਏ.ਪੀ.ਐਫ ਐਸੋਸੀਏਸ਼ਨ ਵਲੋਂ ਪਿੰਡ ਪੰਮਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਜਿਸ 'ਚ ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਦੀ ਜਾਂਚ ਕੀਤੀ ਜਾਵੇਗੀ | ਇਸ ਮੌਕੇ ਡਾਕਟਰਾਂ ਦੀ ਟੀਮ ਨਰਾਇਣ ਹਸਪਤਾਲ ਅੰਮਿ੍ਤਸਰ ਵਲੋਂ ਲੋਕਾਂ ਦੀ ਜਾਂਚ ਕੀਤੀ ਜਾਵੇਗੀ | ਇਸ ਮੌਕੇ ਜ਼ਰੂਰਤਮੰਦ ਲੋਕਾਂ ਨੰੂ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਬੀ.ਐਸ.ਐਫ ਹੈੱਡ ਕੁਆਰਟਰ ਗੁਰਦਾਸਪੁਰ ਨੰੂ ਮਦਦ ਲਈ ਬੇਨਤੀ ਕੀਤੀ ਹੈ | ਇਸ ਮੌਕੇ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦੀਆਂ ਮੁਸ਼ਕਿਲਾਂ ਸੁਣ ਦੇ ਮੌਕੇ 'ਤੇ ਹੱਲ ਕੀਤਾ ਗਿਆ | ਇਸ ਮੌਕੇ ਸੀ.ਜੀ.ਐਚ.ਐਸ ਡਿਸਪੈਂਸਰੀ ਗੁਰਦਾਸਪੁਰ ਵਿਖੇ ਲਿਆਉਣ ਦੀ ਚਰਚਾ ਕੀਤੀ ਗਈ | ਇਸ ਮੌਕੇ ਜਰਨੈਲ ਸਿੰਘ ਉਪ ਚੇਅਰਮੈਨ, ਜਸਬੀਰ ਸਿੰਘ ਡਾਲਾ ਪ੍ਰਧਾਨ, ਜੇ.ਐਲ.ਬੱਗਾ, ਦਰਸ਼ਨ ਸਿੰਘ, ਮਹਿੰਦਰ ਸਿੰਘ, ਤਰਸੇਮ ਸਿੰਘ, ਤਿਲਕ ਰਾਜ, ਤਿਲਕ ਲਾਲ, ਸ਼ਰਨ ਸਿੰਘ ਅਤੇ ਪ੍ਰਸ਼ੋਤਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਯੂਨੀਅਨ ਆਗੂ ਤੇ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਦੀਪ ਸਿੰਘ ਨੂੰ ਸਦਮਾ- ਪਿਤਾ ਦਾ ਦਿਹਾਂਤ ਅਗਲੀ ਖ਼ਬਰ ਸ੍ਰੀ ਚੋਲਾ ਸਾਹਿਬ ਦੇੇ ਸਾਲਾਨਾ ਜੋੜ ਮੇਲੇ ਮੌਕੇ ਡੇਰਾ ਬਾਬਾ ਨਾਨਕ ਪੁੱਜਣ ਵਾਲੀਆਂ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਜਾਵ...
Ad Position 24