26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-02-2026
ਬਟਾਲਾ, 23 ਫਰਵਰੀ (ਸਤਿੰਦਰ ਸਿੰਘ)-ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਇਹ ਦਿਵਸ ਸਕੂਲ ਪਿ੍ੰਸੀਪਲ ਸ੍ਰੀਮਤੀ ਕੁਲਬੀਰ ਕੌਰ ਦੀ ਰਹਿਨੁਮਾਈ ਹੇਠ ਤੇ ਪੰਜਾਬੀ ਅਧਿਆਪਕਾਵਾਂ ਦੀ ਯੋਗ ਅਗਵਾਈ ਦੁਆਰਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਇਸ ਦਿਵਸ ਨੂੰ ਸਮਰਪਿਤ ਸੁੰਦਰ ਹੱਥ ਲਿਖਤ, ਕਵਿਤਾ ਉਚਾਰਨ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਤੇ ਆਪਣੀ ਕਲਾ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਮਾਂ ਬੋਲੀ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਮਾਂ ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਆਪਣੀ ਮਾਂ ਬੋਲੀ ਨਾਲ ਜੁੜਨ ਤੇ ਭਾਸ਼ਾਈ ਵਿਰਾਸਤ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪਿ੍ੰਸੀਪਲ ਨੇ ਬੱਚਿਆਂ ਨੂੰ ਕਿਹਾ ਕਿ ਮਾਂ ਬੋਲੀ ਸਾਡੀ ਪਹਿਚਾਣ ਹੈ ਤੇ ਸਾਨੂੰ ਇਸ ਦੀ ਰੱਖਿਆ ਤੇ ਵਿਕਾਸ ਲਈ ਹਮੇਸ਼ਾਂ ਯਤਨਸ਼ੀਲ ਰਹਿਣਾ ਚਾਹੀਦਾ ਹੈ | ਇਸ ਮੌਕੇ ਮੈਡਮ ਵਲੋਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਮਾਂ ਬੋਲੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਸਮਾਗਮ ਦੇ ਅੰਤ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡਾ. ਸਰਵਣ ਸਿੰਘ ਦੀ ਪੁਸਤਕ 'ਸ੍ਰੀ ਅੰਮਿ੍ਤਸਰ ਸ੍ਰੋਤ ਪੁਸਤਕ' ਲੋਕ ਅਰਪਣ ਅਗਲੀ ਖ਼ਬਰ ਕਬੱਡੀ ਖਿਡਾਰੀ ਨਿਸ਼ਾਨ ਸਿੰਘ ਔਜਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
Ad Position 24