26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੰਗਠਨ ਜੰਮੂ ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ- ਗਿੱਲ

Ad Position 21
No active advertisement
ਅਜੀਤ ਡੈਸਕ 24-02-2026
ਬਟਾਲਾ, 23 ਫਰਵਰੀ (ਸਤਿੰਦਰ ਸਿੰਘ)-ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਵਿਚ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹਿਮਾਲਿਆ ਪਰਿਵਾਰ ਸੰਗਠਨ ਦਾ ਮੁੱਖ ਉਦੇਸ਼ ਹੈ, ਜਿਸ ਲਈ ਇਸ ਦੇ ਹਜ਼ਾਰਾਂ ਕਾਰਜਕਰਤਾ ਹਰ ਵੇਲੇ ਤਤਪਰ ਰਹਿੰਦੇ ਹਨ | ਸ: ਗਿੱਲ ਨੇ ਦੱਸਿਆ ਕਿ ਸੰਗਠਨ ਹਮੇਸ਼ਾ ਹੀ ਅਹਿੰਸਾ, ਆਪਸੀ ਸਹਿਯੋਗ, ਭਾਈਚਾਰਕ ਸਾਂਝ ਦਾ ਮੁੱਦਈ ਰਿਹਾ ਹੈ ਤੇ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ 'ਚ ਇਸ ਸੰਗਠਨ ਨਾਲ ਹਜ਼ਾਰਾਂ ਲੋਕ ਜੁੜੇ ਹੋਏ ਹਨ ਤੇ ਦੇਸ਼ ਦੀ ਤਰੱਕੀ ਲਈ ਸਮੇਂ-ਸਮੇਂ 'ਤੇ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ | ਗਿੱਲ ਨੇ ਦੱਸਿਆ ਕਿ ਹਿਮਾਲਿਆ ਪਰਿਵਾਰ ਸੰਗਠਨ ਵਲੋਂ ਜਿੱਥੇ ਸਮਾਜਿਕ ਕੰਮਾਂ 'ਚ ਵਧ ਚੜ੍ਹ ਕੇ ਹਿੱਸਾ ਪਾਇਆ ਜਾਂਦਾ ਹੈ, ਉਥੇ ਵਾਤਾਵਰਨ ਨੂੰ ਬਚਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਤੇ ਹਰ ਸਾਲ ਹਿਮਾਲਿਆ ਦਰਸ਼ਨ ਪ੍ਰੋਗਰਾਮ ਤਹਿਤ ਯਾਤਰਾ ਵੀ ਕੀਤੀ ਜਾਂਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਨਾਤਨ ਸੰਸਕਿ੍ਤੀ ਬਾਰੇ ਵਿਸਥਾਰ ਸਹਿਤ ਸੰਪੂਰਨ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਅਪਨੇ ਸ਼ਾਨਾਮੱਤੇ ਵਿਰਸੇ ਨਾਲ ਜੋੜਿਆ ਜਾ ਸਕੇ | ਸ: ਗਿੱਲ ਨੇ ਕਿਹਾ ਕਿ ਹਿਮਾਲੀਆ ਪਰਿਵਾਰ ਸੰਗਠਨ ਨਾਲ ਹਰ ਮਜ਼੍ਹਬ, ਜਾਤ, ਧਰਮ ਫਿਰਕੇ ਦੇ ਲੋਕ ਜੁੜੇ ਹੋਏ ਹਨ ਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਮਜਬੂਤ ਕਰਨ ਦੇ ਨਾਲ-ਨਾਲ ਦੇਸ਼ ਦੀ ਤਰੱਕੀ ਲਈ ਯਤਨਸ਼ੀਲ ਹਨ | ਦੱਸਣਾ ਬਣਦਾ ਹੈ ਕਿ ਪਰਮਜੀਤ ਸਿੰਘ ਗਿੱਲ ਹਾਲ ਹੀ ਵਿਚ ਦੱਖਣ ਰਾਜਾਂ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਆਪਸੀ ਏਕਤਾ ਭਾਈਚਾਰਕ ਸਾਂਝ ਨੂੰ ਵਧਾਉਣ ਦੇ ਮਕਸਦ ਨਾਲ ਮੀਟਿੰਗਾਂ ਕਰਕੇ ਆਏ ਹਨ, ਜਿੱਥੇ ਦੇਸ਼ ਵਾਸੀਆਂ ਵਲੋਂ ਭਰਪੂਰ ਪਿਆਰ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਕਤਲ ਹੋਏ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦਾ ਜੱਦੀ ਪਿੰਡ ਅਖਲਾਸਪੁਰ (ਗੁਰਦਾਸਪੁਰ) ਵਿਖੇ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਮਾਤਾ ਸਾਹਿਬ ਕੌਰ ਜੀ ਦੀ ਯਾਦ 'ਚ ਗੁਰਮਤਿ ਸਮਾਗਮ
Ad Position 24