ਨਿੱਕ ਘੁੰਮਣ, 23 ਫਰਵਰੀ (ਸਤਬੀਰ ਸਿੰਘ ਘੁੰਮਣ)-ਪਿੰਡ ਬੂਲੇਵਾਲ ਵਿਖੇ ਚੋਲਾ ਸਾਹਿਬ ਦੇ ਮੇਲੇ ਨੂੰ ਸਮਰਪਿਤ ਮੁਫ਼ਤ ਸਿਹਤ ਕੈਂਪ 3 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਇਹ ਕੈਂਪ ਪਿੰਡ ਬੂਲੇਵਾਲ ਦੇ ਜੰਮਪਲ ਤੇ ਅੱਖਾਂ ਦੇ ਪ੍ਰਸਿੱਧ ਡਾਕਟਰ ਤਰਲੋਕ ਸਿੰਘ ਰੰਧਾਵਾ ਸੇਵਾ ਮੁਕਤ ਚੀਫ਼ ਮੈਡੀਕਲ ਅਫ਼ਸਰ ਦੀ ਅਗਵਾਈ 'ਚ ਲੱਗੇਗਾ | ਉਨ੍ਹਾਂ ਦੱਸਿਆ ਕਿ ਚੋਲਾ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀਆ ਸ਼ਰਧਾਲੂ ਸੰਗਤਾਂ ਦੀ ਸਿਹਤ ਸਹੂਲਤ ਲਈ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਮੈਡੀਕਲ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਦਾ ਚੈਕਅੱਪ ਕਰਨਗੇ | ਲੋੜ ਅਨੁਸਾਰ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ | ਇਸ ਮੌਕੇ ਡਾਕਟਰ ਸੰਦੀਪ ਸਿੰਘ ਰੰਧਾਵਾ, ਸ੍ਰੀਮਤੀ ਨਿਸੂ, ਰਮਿੰਦਰ ਕੌਰ, ਬਲਜੀਤ ਸਿੰਘ ਰੰਧਾਵਾ, ਸਾਬਕਾ ਸਰਪੰਚ ਸਵਿੰਦਰ ਸਿੰਘ ਅਦਿ ਹਾਜ਼ਰ ਸਨ |