27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸੈਮੀਨਾਰ

Ad Position 21
No active advertisement
ਅਜੀਤ ਡੈਸਕ 24-02-2026
ਬਟਾਲਾ, 23 ਫਰਵਰੀ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਤੇ ਲੱਕੀ ਸ਼ਰਮਾ ਮੁਖੀ ਪੰਜਾਬੀ ਵਿਭਾਗ, ਪੰਜਾਬੀ ਸਾਹਿਤ ਸਭਾ ਤੇ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸੈਮੀਨਾਰ ਲਗਾਇਆ ਗਿਆ, ਜਿਸ 'ਚ ਅਜੈਬ ਸਿੰਘ ਚੱਠਾ ਚੇਅਰਮੈਨ ਅੰਤਰਰਾਸ਼ਟਰੀ ਜਗਤ ਪੰਜਾਬੀ ਸਭਾ ਕੈਨੇਡਾ ਨੇ ਮੁੱਖ ਮਹਿਮਾਨ ਵਜੋਂ ਤੇ ਸਰਦੂਰ ਸਿੰਘ ਥਿਆੜਾ ਪ੍ਰਧਾਨ ਅੰਤਰਰਾਸ਼ਟਰੀ ਜਗਤ ਪੰਜਾਬੀ ਸਭਾ ਕੈਨੇਡਾ ਸਮੇਤ ਪਿ੍ੰਸੀਪਲ ਸ਼ਾਲਿਨੀ ਦੱਤਾ ਤੇ ਪਿ੍ੰਸੀਪਲ ਸ਼ਰਨਜੀਤ ਕੌਰ, ਡਾ. ਸਤਿੰਦਰ ਕੌਰ ਕਾਹਲੋਂ, ਸ਼੍ਰੀਮਤੀ ਬਲਵਿੰਦਰ ਕੌਰ ਚੱਠਾ, ਸ਼੍ਰੀਮਤੀ ਰਣਜੀਤ ਬਾਜਵਾ ਸਮੇਤ ਸ਼ਹਿਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਵਲੋਂ ਸਵਾਗਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਜੋਤੀ ਜਗਾ ਕੇ ਕੀਤੀ ਗਈ | ਇਸ ਮੌਕੇ ਡਾ. ਲੱਕੀ ਸ਼ਰਮਾ ਨੇ ਪੰਜਾਬੀ ਮਾਂ ਬੋਲੀ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਮੁੱਖ ਮਹਿਮਾਨ ਸ: ਅਜੈਬ ਸਿੰਘ ਚੱਠਾ ਨੇ ਪੰਜਾਬੀ ਮਾਂ ਬੋਲੀ ਸੰਬੰਧੀ ਕੀਤੇ ਜਾ ਰਹੇ ਕਾਰਜਾਂ ਨੂੰ ਅਮਲੀ ਰੂਪ ਵਿਚ ਆਪਨਾਉਣ ਲਈ ਪ੍ਰੇਰਿਤ ਕੀਤਾ | ਡਾ. ਸਤਿੰਦਰ ਕੌਰ ਕਾਹਲੋਂ ਨੇ ਕਿਹਾ ਕਿ ਮਾਂ-ਬੋਲੀ ਦਾ ਸਮਾਜਿਕ ਵਿਕਾਸ ਵਿਚ ਬਹੁਮੁੱਲਾ ਯੋਗਦਾਨ ਹੁੰਦਾ ਹੈ | ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਕਿਹਾ ਕਿ ਪੰਜਾਬੀ ਮਾਂ-ਬੋਲੀ ਦਾ ਗੌਰਵਸ਼ਾਲੀ ਇਤਿਹਾਸ ਹੈ ਤੇ ਪੰਜਾਬੀ ਮਾਤ-ਭਾਸ਼ਾ ਦੇ ਵਿਕਾਸ ਲਈ ਕਾਲਜ ਹਮੇਸ਼ਾਂ ਆਪਣਾ ਯੋਗਦਾਨ ਦਿੰਦਾ ਰਹੇਗਾ | ਇਸ ਮੌਕੇ ਪਰਮਿੰਦਰ ਸਿੰਘ ਸੰਧੂ, ਸ਼੍ਰੀਮਤੀ ਕੁਲਵਿੰਦਰ ਕੌਰ, ਡਾ. ਨਵਨੀਤ ਕੌਰ, ਗੁਰਪ੍ਰੀਤ ਕੌਰ, ਨਵਜੋਤ ਕੌਰ, ਰਾਜਵੰਤ ਕੌਰ ਅਤੇ ਉਪਿੰਦਰ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀ ਨੇ ਸੂਬੇ ਭਰ 'ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ 'ਆਪ' ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਰੈਲੀਆਂ ਮਹਿਜ ਇਕ ਡਰਾਮਾ- ਬਲਰਾਜ ਸਿੰਘ, ਧਰਮਜੋਤ ਸਿੰਘ
Ad Position 24